11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਕੇਂਦਰੀ ਜੇਲ੍ਹ ’ਚੋਂ ਛੇ ਮੋਬਾਈਲ ਫ਼ੋਨ ਬਰਾਮਦ

ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 11-08-2026
ਫ਼ਰੀਦਕੋਟ, 10 ਅਗਸਤ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਦੀਆਂ ਬੈਰਕਾਂ ਦੀ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਇਕ ਕੈਦੀ ਤੇ ਤਿੰਨ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਮੇਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਰਲ ਕੇ ਕੀਤੀ ਗਈ ਬਲਾਕ ਨੰਬਰ 5 ਦੀ ਬੈਰਕ ਨੰਬਰ 14 ਅਚਾਨਕ ਤਲਾਸ਼ੀ ਦੌਰਾਨ ਛੇ ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਕਾਸ਼ਦੀਪ ਸਿੰਘ ਪੁੱਤਰ ਚੇਤ ਸਿੰਘ, ਕੈਦੀ ਲਖਵੀਰ ਸਿੰਘ ਉਰਫ ਲਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ, ਹਵਾਲਾਤੀ ਅਮਨਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਹਵਾਲਾਤੀ ਹਰਪ੍ਰੀਤ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਹੈਰੋਇਨ ਤੇ ਅਸਲ੍ਹੇ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।