11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ਼੍ਰੋਮਣੀ ਰੰਗਰੇਟਾ ਦਲ ਪੰਜਾਬ ਦੀ ਮੀਟਿੰਗ

ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਰੰਗਰੇਟਾ ਦਲ ਪੰਜਾਬ ਵਲੋਂ ਇਕ ਮੀਟਿੰਗ ਪਿੰਡ ਖਾਰਾ ਵਿਖੇ ਕੀਤੀ ਗਈ, ਜਿਸ ਵਿਚ ਮੇਜਰ ਸਿੰਘ ਆਧਨੀਆ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਫ਼ਤਿਹ ਸਿੰਘ ਮਾਨ ਜਨਰਲ ਸਕੱਤਰ ਪੰਜਾਬ ਵਲੋਂ ਪਿੰਡ ਖਾਰਾ ਦੀ ਇਕਾਈ ਬਣਾਈ ਗਈ।

ਅਜੀਤ ਡੈਸਕ 11-08-2026
ਫ਼ਰੀਦਕੋਟ, 10 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਰੰਗਰੇਟਾ ਦਲ ਪੰਜਾਬ ਵਲੋਂ ਇਕ ਮੀਟਿੰਗ ਪਿੰਡ ਖਾਰਾ ਵਿਖੇ ਕੀਤੀ ਗਈ, ਜਿਸ ਵਿਚ ਮੇਜਰ ਸਿੰਘ ਆਧਨੀਆ ਸੀਨੀਅਰ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਫ਼ਤਿਹ ਸਿੰਘ ਮਾਨ ਜਨਰਲ ਸਕੱਤਰ ਪੰਜਾਬ ਵਲੋਂ ਪਿੰਡ ਖਾਰਾ ਦੀ ਇਕਾਈ ਬਣਾਈ ਗਈ। ਜਿਸ ਵਿਚ ਸੁਖਵਿੰਦਰ ਸਿੰਘ ਪ੍ਰਧਾਨ, ਜਗਤਾਰ ਸਿੰਘ ਜਰਨਲ ਸਕੱਤਰ, ਚਮਕੌਰ ਸਿੰਘ ਮੀਤ ਪ੍ਰਧਾਨ, ਗੁਰਜੰਟ ਸਿੰਘ ਪ੍ਰਚਾਰ ਸਕੱਤਰ, ਬਲਜੀਤ ਸਿੰਘ ਸੈਕਟਰੀ, ਨਛੱਤਰ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ। ਮੀਟਿੰਗ ਦੌਰਾਨ ਫ਼ਤਿਹ ਸਿੰਘ ਮਾਨ ਨੇ ਬਾਬਾ ਜੀਵਨ ਸਿੰਘ ਜੀ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਦੱਸਿਆ। ਸੀਨੀਅਰ ਮੀਤ ਪ੍ਰਧਾਨ ਪੰਜਾਬ ਮੇਜਰ ਸਿੰਘ ਆਧਨੀਆਂ ਨੇ ਕਿਹਾ ਕਿ ਸਾਨੂੰ ਸਾਡੇ ਮਹਾਂਪੁਰਸ਼ਾਂ ਦੀਆਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਜੀਵਨ ਸਿੰਘ ਦਾ 5 ਸਤੰਬਰ ਨੂੰ ਜਨਮ ਦਿਹਾੜਾ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਉਸ ਵਿਚ ਵੱਧ ਚੜ੍ਹ ਕੇ ਸੰਗਤ ਨੂੰ ਹਿੱਸਾ ਲੈਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਜ਼ੋਨ ਪੱਧਰੀ ਖੇਡਾਂ ’ਚ ਐੱਮ.ਐੱਮ.ਡੀ. ਡੀ.ਏ.ਵੀ. ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਆਰਟੀਫ਼ਿਸ਼ਿਅਲ ਇੰਟੈਲੀਜੈਂਸੀ ਵਿਸ਼ੇ ’ਤੇ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।