12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੜਕ ਹਾਦਸੇ ’ਚ ਪਤੀ ਦੀ ਮੌਤ, ਪਤਨੀ ਜ਼ਖ਼ਮੀ

ਫ਼ਰੀਦਕੋਟ, 11 ਅਗਸਤ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਪਿੰਡ ਰਾਜੋਵਾਲਾ ਨਜ਼ਦੀਕ ਸੜਕ ਹਾਦਸੇ ਵਿਚ ਪਤੀ ਦੀ ਮੌਤ ਅਤੇ ਪਤਨੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿਚ ਪਤਨੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਅਜੀਤ ਡੈਸਕ 12-08-2026
ਫ਼ਰੀਦਕੋਟ, 11 ਅਗਸਤ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਪਿੰਡ ਰਾਜੋਵਾਲਾ ਨਜ਼ਦੀਕ ਸੜਕ ਹਾਦਸੇ ਵਿਚ ਪਤੀ ਦੀ ਮੌਤ ਅਤੇ ਪਤਨੀ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਹੈ। ਜ਼ਖ਼ਮੀ ਹਾਲਤ ਵਿਚ ਪਤਨੀ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਜ਼ਖ਼ਮੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਟੱਕਰ ਮਾਰਨ ਵਾਲੀ ਕਾਰ ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਵਨਦੀਪ ਕੌਰ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਗਿਆ ਹੈ ਕਿ ਉਹ ਅਤੇ ਉਸ ਦਾ ਪਤੀ ਗੁਰਵਿੰਦਰ ਸਿੰਘ ਵਕਤ ਕਰੀਬ 09.00 ਵਜੇ ਰਾਤ ਮੋਟਰਸਾਇਕਲ ’ ਤੇ ਸਵਾਰ ਹੋ ਕੇ ਆਪਣੀ ਬੇਟੀ ਦੀ ਰੋਟੀ ਜੋ ਕਿ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਲੈ ਕੇ ਆਪਣੇ ਪਿੰਡ ਝਾੜੀਵਾਲਾ ਤੋਂ ਫ਼ਰੀਦਕੋਟ ਆ ਰਹੇ ਸੀ ਤਾਂ ਜਦ ਉਹ ਪਿੰਡ ਰਾਜੋਵਾਲਾ ਪਾਸ ਪੁੱਜੇ ਤਾਂ ਇਕ ਗੱਡੀ ਜੋ ਕਿ ਤੇਜ਼ ਰਫ਼ਤਾਰ, ਅਣਗਿਹਲੀ ਨਾਲ ਉਨ੍ਹਾਂ ਵਾਲੀ ਸਾਇਡ ਪਰ ਆ ਰਹੀ ਨੇ ਉਨ੍ਹਾਂ ਦੇ ਮੋਟਰਸਾਇਕਲ ਨਾਲ ਟੱਕਰ ਮਾਰੀ। ਜਿਸ ਨਾਲ ਉਸ ਦੇ ਪਤੀ ਗੁਰਵਿੰਦਰ ਸਿੰਘ ਉਕਤ ਦੀ ਮੌਕੇ ’ਤੇ ਹੀ ਮੋਤ ਹੋ ਗਈ ਅਤੇ ਉਸ ਦੇ ਵੀ ਸੱਟਾਂ ਲੱਗੀਆਂ ਅਤੇ ਮੋਟਰਸਾਇਕਲ ਦਾ ਵੀ ਨੁਕਸਾਨ ਹੋਇਆ। ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਇੰਚਾਰਜ ਪੁਲਿਸ ਚੌਂਕੀ ਫ਼ਰੀਦਕੋਟ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖ਼ਮੀ ਔਰਤ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਨਾਮਾਲੂਮ ਦੇ ਖਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮੁਕੱਦਮਾ ਦਰਜ ਕੀਤਾ ਗਿਆ।
ਪਿਛਲੀ ਖ਼ਬਰ ਅਮਰਜੀਤ ਕੌਰ ਹਰਾਜ ਨਮਿਤ ਅੰਤਿਮ ਅਰਦਾਸ ਅੱਜ ਅਗਲੀ ਖ਼ਬਰ ਪਿੰਡ ਮੌੜ ਨਾਭਾ ਵਿਖੇ ਚੋਰਾਂ ਨੇ ਪ੍ਰਵਾਸੀ ਦਾ ਬਿਸਕੁਟਾਂ ਭੱਠ ਵੀ ਨਾ ਛੱਡਿਆ ਪਾੜ ਲਾ ਕੇ 5 ਹਜ਼ਾਰ ਦੀ ਨਕਦੀ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।