13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਫ਼੍ਰੀਡਮ ਫ਼ਾਈਟਰਜ਼ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਮੁੱਖ ਸਕੱਤਰ ਪੰਜਾਬ ਨਾਲ ਹੋਈ ਮੀਟਿੰਗ

ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਡਮ ਫ਼ਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ ਕੇ. ਏ.

ਮੁੱਖ ਸਕੱਤਰ ਪੰਜਾਬ ਕੇ.ਏ ਪੀ ਸਿਨਹਾ ਨੂੰ ਮੰਗ ਪੱਤਰ ਦਿੰਦੇ ਹੋਏ ਫ਼੍ਰੀਡਮ ਫਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਜਨਰਲ ਸਕਤੱਰ ਡਾ. ਚੰਦਰ ਸ਼ੇਖਰ। ਅਜੀਤ ਤਸਵੀਰ 13-08-2026
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਡਮ ਫ਼ਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਸਿਵਲ ਸਕੱਤਰੇਤ ਪੰਜਾਬ ਚੰਡੀਗੜ੍ਹ ਵਿਖੇ ਕੇ.ਏ.ਪੀ. ਸਿਨਹਾ ਮੁੱਖ ਸਕੱਤਰ ਪੰਜਾਬ ਨਾਲ ਹੋਈ। ਮੀਟਿੰਗ ਵਿਚ ਜਥੇਬੰਦੀ ਵਲੋਂ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਡਾ. ਚੰਦਰ ਸ਼ੇਖਰ ਨੇ ਭਾਗ ਲਿਆ। ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਅਤੇ ਸੂਬਾ ਜਨਰਲ ਸਕੱਤਰ ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੀਆਂ ਭਰਾਤਰੀ ਜਥੇਬੰਦੀਆਂ ਵੀ ਹਾਜ਼ਰ ਸਨ। ਮੀਟਿੰਗ ਵਿਚ ਰਾਜੀ ਪ੍ਰਮੋਧ ਸ੍ਰੀ ਵਾਸਤਵਾ ਵਿਸ਼ੇਸ਼ ਮੁੱਖ ਸਕੱਤਰ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਪੰਜਾਬ ਜੁਆਇੰਟ ਸਕੱਤਰ ਰਾਜ ਪਾਲ ਸਿੰਘ, ਵਿਕਾਸ ਗਰਗ ਆਈ. ਏ. ਐਸ, ਨਿਰਮਲ ਔਸ਼ੀਅਨ ਆਈ.ਏ.ਐਸ. ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਸ਼ਾਮਿਲ ਸਨ। ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਐਸੋਸੀੲੈਸ਼ਨ ਵਲੋਂ ਮੰਗ ਕੀਤੀ ਗਈ ਕਿ ਤੀਜੀ ਪੀੜ੍ਹੀ ਨੂੰ ਮਿਲਣ ਵਾਲੀਆਂ ਸਹੂਲਤਾਂ ਅੱਗੇ ਅਗਲੀਆਂ ਪੀੜ੍ਹੀਆਂ ਤੱਕ ਜਾਰੀ ਰੱਖੀਆਂ ਜਾਣ, ਸਰਕਾਰੀ ਨੌਕਰੀਆਂ ਅਤੇ ਦਾਖਲਿਆਂ ਵਿਚ ਕੋਟਾ 5 ਪ੍ਰਤੀਸ਼ਤ ਬਹਾਲ ਕੀਤਾ ਜਾਵੇ, ਬੇਘਰਿਆਂ ਨੂੰ ਘਰ ਦਿੱਤੇ ਜਾਣ, ਪਰਿਵਾਰ ਦੇ ਇਕ ਮੈਂਬਰ ਨੂੰ ਯੋਗਤਾ ਦੇ ਅਨੁਸਾਰ ਸਰਕਾਰੀ ਨੌਕਰੀ ਦਿੱਤੀ ਜਾਵੇ, ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਬੋਰਡ ਸਥਾਪਿਤ ਕੀਤਾ ਜਾਵੇ, ਸਰਕਾਰੀ ਵਿਭਾਗਾਂ ਵਿਚ ਬਦਲੀਆਂ ਦੀ ਪਾਲਸੀ ਵਿਚ ਪਹਿਲ ਦਿੱਤੀ ਜਾਵੇ, ਸਰਕਾਰੀ ਬੱਸਾਂ ਵੋਲਵੋ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਜਾਵੇ, ਕਿਸਾਨ ਭਵਨ ਵਿਚ 5 ਕਮਰੇ ਮੁਫ਼ਤ ਰਾਖਵੇਂ ਕੀਤੇ ਜਾਣ, ਜ਼ਿਲ੍ਹਾ ਪੱਧਰ ਦੀਆਂ ਵੱਖ ਵੱਖ ਕਮੇਟੀਆਂ ਵਿਚ ਨੁਮਾਇੰਦਗੀ ਦਿੱਤੀ ਜਾਵੇ, ਸਰਕਾਰੀ ਦਫ਼ਤਰਾਂ ਵਿਚ ਬਣਦਾ ਸਨਮਾਨ ਦਿੱਤਾ ਜਾਵੇ ਜਿਹੜਾ ਅਧਿਕਾਰੀ /ਕਰਮਚਾਰੀ ਢੁਕਵਾਂ ਮਾਨ ਸਨਮਾਨ ਨਹੀਂ ਦਿੰਦਾ ਸਗੋਂ ਪ੍ਰੇਸ਼ਾਨ ਕਰਦਾ ਹੈ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ, ਵਿਦਿਅਕ ਅਦਾਰਿਆਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਦੇ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਸੁਖਾਲਾ ਕੀਤਾ ਜਾਵੇ, ਬੱਸਾਂ ਵਿਚ ਸਫ਼ਰ ਕਰਦੇ ਸਮੇਂ 60 ਸਾਲ ਤੋਂ ਵੱਧ ਉਮਰ ਦੇ ਵਾਰਸ ਨੂੰ ਨਾਲ ਇਕ ਵਿਅਕਤੀ ਪਾਇਲਟ ਨਾਲ ਲਿਜਾਣ ਦੀ ਸਹੂਲਤ ਦਿੱਤੀ ਜਾਵੇ, 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਦੀ ਸਹੂਲਤ ਬਿਨਾ ਸ਼ਰਤ ਦਿੱਤੀ ਜਾਵੇ ਆਦਿ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਗਾਂ ਦਾ ਮੁੱਖ ਸਕੰਤਰ ਵਲੋਂ ਮੌਕੇ ’ਤੇ ਹੀ ਪ੍ਰਵਾਨ ਲਈਆਂ ਗਈਆਂ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ ਸਰਕਾਰ ਨੂੰ ਸਿਫਾਰਸ਼ਾਂ ਸਹਿਤ ਭੇਜਣ ਲਈ ਵਿਸ਼ਵਾਸ ਦਿਵਾਇਆ। ਅੰਤ ਵਿਚ ਫਰੀਡਮ ਫਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਵਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਕਾਲਜ ’ਚ ਨਾਂਅ ਬਦਲ ਕੇ ਨੌਕਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਸਿਲਵਰ ਓਕਸ ਸਕੂਲ ਜੈਤੋ ਦੀ ਪ੍ਰਿੰ. ਪ੍ਰਿਅੰਕਾ ਮਹ... ਅਗਲੀ ਖ਼ਬਰ ਰਾਸ਼ਟਰੀ ਹੱਥਕਰਘਾ ਦਿਵਸ ਮੌਕੇ ਨਵ ਤ੍ਰਿੰਞਣ ਵਲੋਂ ਸਮਾਗਮ ਕੁਦਰਤੀ ਖਾਦੀ ਨੂੰ ਮਿਲ ਰਹੀ ਨਵੀਂ ਪਛਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।