14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਜੂਡੋ ’ਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੜਕੀਆਂ ਨੇ ਜਿੱਤੇ ਗੋਲਡ ਮੈਡਲ ਦੇਸ਼ ਭਗਤ ਗਲੋਬਲ ਸਕੂਲ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ.

ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸਹੁੰ ਚੁਕਵਾਉਂਦੇ ਹੋਏ ਪ੍ਰਿੰਸੀਪਲ ਅਤੇ ਹੋਰ। 14-08-2026
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਹਰਮਹਿੰਦਰ ਪਾਲ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾਕਟਰ ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾਕਟਰ ਤੇਜਿੰਦਰ ਕੌਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਮੁਕਤੀ ਚੇਤਨਾ ਸੰਘ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਨਸ਼ਾ ਮੁਕਤੀ ਚੇਤਨਾ ਸੰਘ ਦੇ ਨੁਮਾਇੰਦੇ ਡਾ. ਨਰਿੰਦਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਸਫ਼ਲ ਜੀਵਨ ਵੱਲ ਵਧਣ ਦਾ ਸੰਦੇਸ਼ ਦਿੱਤਾ। ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਨੇ ਕਿਹਾ ਕਿ ਸਕੂਲਾਂ ਵਿਚ ਅਜਿਹੇ ਜਾਗਰੂਕਤਾ ਸੈਮੀਨਾਰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਨੂੰ ਸਮਝਣ ਤੇ ਸਹੀ ਫ਼ੈਸਲੇ ਲੈਣ ਵਿਚ ਸਹਾਇਕ ਹੁੰਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਅਰੋੜਬੰਸ ਸਭਾ ਦੀ ਵਿਸ਼ੇਸ਼ ਇਕੱਤਰਤਾ ’ਚ ਕਈ ਮਹੱਤਵਪੂਰਨ ਫ਼ੈਸਲੇ ਲਏ ਅਗਲੀ ਖ਼ਬਰ ਮਲੋਟ ਸਿਟੀਜ਼ਨ ਕਲੱਬ ’ਚ ਪੁਲਿਸ ਛਾਪੇਮਾਰੀ ਮਗਰੋਂ ਤਲਖ਼ੀ ਕਲੱਬ ਪ੍ਰਧਾਨ ਵਲੋਂ ਪੁਲਿਸ ’ ਤੇ ਲਗਾਏ ਗਏ ਗੰਭੀਰ ਦੋਸ਼ , 5 ਖ਼ਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।