ਅਰੋੜਬੰਸ ਸਭਾ ਦੀ ਵਿਸ਼ੇਸ਼ ਇਕੱਤਰਤਾ ’ਚ ਕਈ ਮਹੱਤਵਪੂਰਨ ਫ਼ੈਸਲੇ ਲਏ
ਕੋਟਕਪੂਰਾ, 13 ਅਗਸਤ (ਮੋਹਰ ਸਿੰਘ ਗਿੱਲ)-ਅਰੋੜਬੰਸ ਸਭਾ ਦੀ ਆਸਾ ਸਿੰਘ ਯਾਦਗਾਰੀ ਕੰਨਿਆ ਕੰਪਿਊਟਰ ਸੈਂਟਰ ਪੁਰਾਣੀ ਦਾਣਾ ਮੰਡੀ ਕੋਟਕਪੂਰਾ ਵਿਖੇ ਪ੍ਰਧਾਨ ਮਨਿੰਦਰ ਸਿੰਘ ਮਿੰਕੂ ਮੱਕੜ ਦੀ ਅਗਵਾਈ ਹੇਠ ਕਾਰਜਕਾਰਨੀ ਦੀ ਹੋਈ ਮੀਟਿੰਗ ਦੌਰਾਨ ਅਹਿਮ ਵਿਚਾਰਾਂ ਹੋਈਆਂ। ਜਥੇਬੰਦੀ ਦੇ ਸਕੱਤਰ ਜਨਰਲ ਸੁਰਜੀਤ ਸਿੰਘ ਘੁਲਿਆਣੀ ਅਤੇ ਜਨਰਲ ਸਕੱਤਰ ਮਾਸਟਰ ਕਰਨੈਲ ਸਿੰਘ ਨੇ ਦੱਸਿਆ ਕਿ ਮੀਟਿੰਗ ਦੀ ਸ਼ੁਰੂ ’ਚ ਪਿਛਲੇ ਸਮੇਂ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
14-08-2026