14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕਿਸਾਨ ਮੰਗਾਂ ਨੂੰ ਲੈ ਕੇ ਅੱਜ ਰੇਲਵੇ ਟਰੈਕ ਜਾਮ ਕਰਨਗੇ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ 14 ਅਗਸਤ ਨੂੰ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਸਬੰਧੀ ਜਥੇਬੰਦੀ ਵਲੋਂ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀ ਡਿਊਟੀ ਲਗਾ ਕੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ।

ਅਜੀਤ ਡੈਸਕ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਿਰੁੱਧ 14 ਅਗਸਤ ਨੂੰ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਰੇਲਵੇ ਟਰੈਕ ਜਾਮ ਕੀਤੇ ਜਾਣਗੇ। ਇਸ ਸਬੰਧੀ ਜਥੇਬੰਦੀ ਵਲੋਂ ਜ਼ਿਲ੍ਹੇ ਤੋਂ ਲੈ ਕੇ ਪਿੰਡ ਪੱਧਰ ਤੱਕ ਆਗੂਆਂ ਦੀ ਡਿਊਟੀ ਲਗਾ ਕੇ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਮੌਕੇ ਜ਼ਿਲ੍ਹਾ ਖਜ਼ਾਨਚੀ ਗੁਰਾਂਦਿੱਤਾ ਸਿੰਘ ਬਾਜਾਖਾਨਾ, ਸ਼ਿੰਦਰਪਾਲ ਸਿੰਘ ਪ੍ਰਧਾਨ ਬਲਾਕ ਜੈਤੋ, ਬਲਜਿੰਦਰ ਸਿੰਘ ਵਾੜਾ ਭਾਈਕਾ ਪ੍ਰਧਾਨ ਬਲਾਕ ਬਾਜਾਖਾਨਾ, ਨਾਇਬ ਸਿੰਘ ਸ਼ੇਰ ਸਿੰਘ ਵਾਲਾ ਪ੍ਰਧਾਨ ਸਾਦਿਕ ਬਲਾਕ, ਲਵਪ੍ਰੀਤ ਸਿੰਘ ਚੱਕਸਾਹੂ, ਨਿਰਮਲ ਸਿੰਘ ਢਿਲਵਾਂ ਪ੍ਰਧਾਨ ਬਲਾਕ ਕੋਟਕਪੂਰਾ, ਸੁਖਚਰਨ ਸਿੰਘ ਕਾਲਾ ਪ੍ਰਧਾਨ ਬਲਾਕ ਗੋਲੇਵਾਲਾ, ਰਾਜਵੀਰ ਸਿੰਘ ਪੱਖੀ, ਤੇਜਾ ਸਿੰਘ ਪੱਕਾ ਪ੍ਰਧਾਨ ਬਲਾਕ ਫ਼ਰੀਦਕੋਟ, ਸੁਰਜੀਤ ਸਿੰਘ ਸੇਵੇਵਾਲਾ, ਜਤਿੰਦਰਜੀਤ ਸਿੰਘ ਭਿੰਡਰ ਨੌਜਵਾਨ ਆਗੂ, ਰਾਜਵੀਰ ਸਿੰਘ ਪੱਖੀ, ਹੁਸ਼ਿਆਰ ਸਿੰਘ ਸੋਨਾ ਮਿਸ਼ਰੀ ਵਾਲਾ, ਨਾਇਬ ਸਿੰਘ ਢਿੱਲਵਾਂ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਵਿਖੇ 15 ਅਗਸਤ ਦੀਆਂ ਤਿਆਰੀਆਂ ਜ਼ੋਰਾਂ ’ਤੇ ਮੈਂਗਲ ਬਰਾੜ ਢਿੱਲਵਾਂ ਤੇ ਸਿਕ... ਅਗਲੀ ਖ਼ਬਰ ਸੰਕਲਪ ਕੋਟਾ ਕਲਾਸ ਵਲੋਂ ਬੱਚਿਆਂ ਨੂੰ ਮੁਫ਼ਤ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣਾ ਸ਼ਲਾਘਾਯੋਗ-ਸਪੀਕਰ ਸੰਧਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।