ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਲੋਂ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਪੰਜਗਰਾਈਂ ਵਾਲਿਆਂ ਦਾ ਸਨਮਾਨ
ਪੰਜਗਰਾਈਂ ਕਲਾਂ, 13 ਅਗਸਤ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਨਿਹੰਗ ਸਿੰਘ ਪਾਤਿਸ਼ਾਹੀ ਦੂਜੀ ਦੇ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਪਿਛਲੇ ਦਿਨੀਂ ਸਿੱਖੀ ਦੇ ਧਰਮ ਪ੍ਰਚਾਰ ਲਈ ਹਾਂਗਕਾਂਗ ਗਏ। ਜਿੱਥੇ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਲਗਤਾਰ ਦੋ ਮਹੀਨੇ ਸਿੱਖ ਧਰਮ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ।
ਸਿੱਖ ਧਰਮ ਪ੍ਰਚਾਰ ਲਈ ਹਾਂਗਕਾਂਗ ਪੁੱਜੇ ਕੌਮ ਸਿੰਘ ਸਿਰਮੌਰ ਪ੍ਰਚਾਰ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੂੰ ਗੁਰਦੁਆਰਾ ਖਾਲਸਾ ਦੀਵਾਨ ਹਾਂਗਕਾਂਗ ਵਿਖੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ। ਅਜੀਤ ਤਸਵੀਰ
14-08-2026