14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆਂ ਪੁਲਿਸ ਨੇ ਸ਼ਹਿਰ ’ਚ ਫ਼ਲੈਗ ਮਾਰਚ ਕੱਢਿਆ

ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ ਨੂੰ ਦੇਸ਼ ਆਪਣੇ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਦੇਸ਼ ਵਾਸੀਆਂ ’ਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ।

ਫ਼ਰੀਦਕੋਟ ਵਿਖੇ ਪੁਲਿਸ ਦੇ ਫ਼ਲੈਕ ਮਾਰਚ ਨੂੰ ਰਵਾਨਾ ਕਰਦੇ ਹੋਏ ਡੀ.ਐਸ.ਪੀ. ਤਰਲੋਚਨ ਸਿੰਘ। (ਸੱਜੇ ) ਸ਼ਹਿਰ ’ਚ ਫ਼ਲੈਕ ਮਾਰਚ ਕੱਢਦੇ ਹੋਏ ਪੁਲਿਸ ਦੇ ਮਹਿਲਾ ਤੇ ਪੁਰਸ਼ ਮੁਲਾਜ਼ਮ। ਅਜੀਤ ਤਸਵੀਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਆਜ਼ਾਦੀ ਦਿਵਸ ਸੰਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਸਮੇਂ ਏ.ਡੀ.ਸੀ. ਡੈਵੀ ਗੋਇਲ, ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਡੀ) ਤੇ ਹੋਰ ਅਧਿਕਾਰੀ। (ਸੱਜੇ ) ਦੇਸ਼ ਭਗਤੀ ਦਾ ਗੀਤ ਪੇਸ਼ ਕਰਦੇ ਹੋਏ ਸਕੂਲੀ ਬੱਚੇ। ਅਜੀਤ ਤਸਵੀਰ 14-08-2026
ਫ਼ਰੀਦਕੋਟ, 13 ਅਗਸਤ (ਜਸਵੰਤ ਸਿੰਘ ਪੁਰਬਾ)-15 ਅਗਸਤ ਨੂੰ ਦੇਸ਼ ਆਪਣੇ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਜਿਸ ਨੂੰ ਲੈ ਕੇ ਦੇਸ਼ ਵਾਸੀਆਂ ’ਚ ਕਾਫੀ ਉਤਸਾਹ ਪਾਇਆ ਜਾ ਰਿਹਾ ਹੈ। ਦੂਜੇ ਪਾਸੇ ਲੋਕਾਂ ’ਚ ਵਿਸ਼ਵਾਸ ਕਾਇਮ ਰੱਖਣ ਲਈ ਅੱਜ ਪੁਲਿਸ ਵਲੋਂ ਜ਼ਿਲੇ੍ਹ ਅੰਦਰ ਤਿੰਨੋਂ ਸਬ ਡਵੀਜ਼ਨ ਜੈਤੋ, ਕੋਟਕਪੂਰਾ ਅਤੇ ਫ਼ਰੀਦਕੋਟ ਵਿਖੇ ਫ਼ਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਗਮ ਨੂੰ ਲੈ ਕੇ ਪੂਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਪੁਲਿਸ ਵਲੋਂ ਵੀ ਨਾਕੇਬੰਦੀ ਅਤੇ ਗਸ਼ਤ ਵਧਾਈ ਗਈ ਹੈ। ਸ਼ਹਿਰ ਦੇ ਹਰ ਐਂਟਰੀ ਪੁਆਇੰਟ ’ਤੇ ਚੈਕਿੰਗ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਸਮਾਗਮ ਵਾਲੀ ਜਗ੍ਹਾ ’ਤੇ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਚੁੱਕੇ ਹਨ ਅਤੇ ਡਾਗ ਸਕਾਡ ਅਤੇ ਐਂਟੀ ਬੰਬ ਦਸਤੇ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਤਾਕਤਾਂ ਜਾਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਿਲ ਰਹੀਆਂ ਧਮਕੀ ਭਰੀਆਂ ਮੇਲ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕੋਈ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਬਿਨਾਂ ਕਿਸੇ ਡਰ ਦੇ ਆਜ਼ਾਦੀ ਦਿਵਸ ਦਾ ਜਸ਼ਨ ਮਨਾਉਣ ਪੁਲਿਸ ਹਮੇਸ਼ਾ ਉਨ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਤੇ ਹੋਰ ਆਗੂਆਂ ਵਲੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਖੇਧੀ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿੱਖ ਵਿਰੋਧੀ ਤਾਕਤਾਂ ਦਾ ਕਾਰਾ-ਬੀਬੀ ਗੁਰਿੰਦਰ ਕੌਰ ਭੋਲੂਵਾਲਾ 2027 ਦੀਆਂ ਵਿਧਾਨ ਸਭਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।