15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਝੰਡੀ

ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਯੂਥ ਅਫ਼ਸਰ ਫ਼ਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ।

ਅਜੀਤ ਡੈਸਕ 15-08-2026
ਫ਼ਰੀਦਕੋਟ, 14 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਲੋਂ ਸਿਮਰਜੀਤ ਸਿੰਘ ਸੇਖੋਂ (ਚੇਅਰਮੈਨ) ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਯੂਥ ਅਫ਼ਸਰ ਫ਼ਰੀਦਕੋਟ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਯੁਵਾ ਫਾਰ ਵਿਕਸਿਤ ਭਾਰਤ ਸੰਕਲਪ ਅਭਿਆਨ ਤਹਿਤ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲਿਆ। ਜਿਸ ਤਹਿਤ ਟੀਸ਼ਾ ਅਰੋੜਾ (ਬੀ.ਏ.ਐਲ.ਐਲ.ਬੀ ਭਾਗ-ਪੰਜਵਾਂ) ਨੇ ਡਾਂਸ ਅਤੇ ਰੀਲ ਮੇਕਿੰਗ ਵਿਚੋਂ ਦੂਸਰਾ ਸਥਾਨ ਅਤੇ ਡਿੰਪਲ ਨੇ ਕਵਿਤਾ ਮੁਕਾਬਲੇ ਵਿਚੋਂ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਦਲਜੀਤ ਸਿੰਘ (ਬੀ.ਏ.ਐਲ.ਐਲ.ਬੀ ਭਾਗ-ਤੀਜਾ) ਨੇ ਵਾਦ-ਵਿਵਾਦ ਮੁਕਾਬਲੇ ਵਿਚ ਵਿਸ਼ੇਸ਼ ਸਨਮਾਨ ਹਾਸਿਲ ਕੀਤਾ। ਵਿਦਿਆਰਥਣਾਂ ਦੇ ਕਾਲਜ ਵਿਖੇ ਪਹੁੰਚਣ ’ਤੇ ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਕੁਮਾਰ ਕੌਸ਼ਿਕ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਮਿਹਨਤ ਦੀ ਸ਼ਲਾਘਾ ਕਰਦੇ ਹੋਏ ਵਧਾਈਆਂ ਦਿੱਤੀਆਂ। ਇਸ ਮੌਕੇ ਡਾ. ਨਵਜੋਤ ਕੌਰ ਅਤੇ ਮਿਸ ਸੁਮਨਜੀਤ ਕੌਰ ਵੀ ਮੌਜੂਦ ਰਹੇ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਵੱਖ-ਵੱਖ ਸਰਕਲਾਂ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਬੱਚਿਆਂ ਨੇ ਵੱਖ-ਵੱਖ ਕਿਸਮਾਂ ਦੇ ਛਾਂਦਾਰ ਬੂਟੇ ਲਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।