15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਵੱਖ-ਵੱਖ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਹਮਲੇ ਦੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰੂਪ ਸਿੰਘ ਨੰਦਗੜ੍ਹ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ, ਕੌਮੀ ਮੀਤ ਪ੍ਰਧਾਨ ਚਰਨਜੀਤ ਸਿੰਘ ਸੱਕਾਂਵਾਲੀ, ਜਗਮੀਤ ਸਿੰਘ ਨਾਨਕਪੁਰਾ, ਗੁਰਬਿੰਦਰ ਸਿੰਘ ਫੂਲੇਵਾਲਾ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾ ਨਾਲ ਗੁਰੂਘਰ ਪਰਿਵਾਰ ਸਮੇਤ ਮੱਥਾ ਟੇਕਣ ਗਏ ਪ੍ਰਧਾਨ ਸੁਖਬੀਰ ਸਿੰਘ ’ਤੇ ਇਸ ਤਰ੍ਹਾਂ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ।

ਅਜੀਤ ਡੈਸਕ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰੂਪ ਸਿੰਘ ਨੰਦਗੜ੍ਹ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ, ਕੌਮੀ ਮੀਤ ਪ੍ਰਧਾਨ ਚਰਨਜੀਤ ਸਿੰਘ ਸੱਕਾਂਵਾਲੀ, ਜਗਮੀਤ ਸਿੰਘ ਨਾਨਕਪੁਰਾ, ਗੁਰਬਿੰਦਰ ਸਿੰਘ ਫੂਲੇਵਾਲਾ ਆਦਿ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਨਾਂਦੇੜ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾ ਨਾਲ ਗੁਰੂਘਰ ਪਰਿਵਾਰ ਸਮੇਤ ਮੱਥਾ ਟੇਕਣ ਗਏ ਪ੍ਰਧਾਨ ਸੁਖਬੀਰ ਸਿੰਘ ’ਤੇ ਇਸ ਤਰ੍ਹਾਂ ਹਮਲਾ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਇਸ ਘਟਨਾ ਦੀ ਉਚ ਪੱਧਰੀ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਪਿਛਲੀ ਖ਼ਬਰ ਨੈਸ਼ਨਲ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੂੰ ਡੀ.ਐੱਨ.ਟੀ. ਸਮਾਜ ਨੇ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ ਜੈ ਮਾਂ ਸ੍ਰੀ ਚਿੰਤਪੁਰਨੀ ਸੇਵਾ ਕਮੇਟੀ ਵਲੋਂ ਵਿਸ਼ਾਲ ਭੰਡਾਰੇ ਲਈ ਲੰਗਰ ਦੀ ਰਵਾਨਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।