15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਗਿੱਦੜਬਾਹਾ, 14 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਲੜਕੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਬੀਬੀ ਗੁਰਦਿਆਲ ਕੌਰ ਮੱਲਣ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ।

ਆਂ ਦੇ ਤਿਉਹਾਰ ਦੌਰਾਨ ਗਿੱਧਾ ਪਾਉਂਦੀਆਂ ਹੋਈਆਂ ਵਿਦਿਆਰਥਣਾਂ। ਤਸਵੀਰ: ਸ਼ਿਵਰਾਜ ਸਿੰਘ ਬਰਾੜ 15-08-2026
ਗਿੱਦੜਬਾਹਾ, 14 ਅਗਸਤ (ਸ਼ਿਵਰਾਜ ਸਿੰਘ ਬਰਾੜ)-ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਦੀਆਂ ਲੜਕੀਆਂ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਸਮਾਗਮ ਦੀ ਸ਼ੁਰੂਆਤ ਬੀਬੀ ਗੁਰਦਿਆਲ ਕੌਰ ਮੱਲਣ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ। ਉਨ੍ਹਾਂ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਵਿਰਸੇ ਦਾ ਅਨਿੱਖੜਵਾਂ ਅੰਗ ਹੈ। ਬਲਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਲੜਕੀਆਂ ਵਲੋਂ ਗਿੱਧਾ, ਘੜਾ ਚੁੱਕਣਾ, ਪੇਪਰ ਡਾਂਸ ਆਦਿ ਦੇ ਮੁਕਾਬਲੇ ਕਰਵਾਏ ਗਏ ਹਨ, ਜਿਸ ਵਿਚ ਵਿਦਿਆਰਥਣਾਂ ਨੇ ਵਧ-ਚੜ੍ਹ ਕਿ ਹਿੱਸਾ ਲਿਆ। ਪੰਜਾਬੀ ਪਹਿਰਾਵੇ ਵਿਚ ਸੱਜ ਕੇ ਲੜਕੀਆਂ ਵਲੋਂ ਗਿੱਧਾ ਪੇਸ਼ ਕੀਤਾ ਗਿਆ। ਇਸ ਮੌਕੇ ਬੀਬੀ ਗੁਰਦਿਆਲ ਕੌਰ ਮੱਲਣ ਅਤੇ ਦਨਿਦਰਜੀਤ ਕੋਰ ਵਲੋਂ ਕੁਰਸੀ ਦੌੜ ਵਿਚੋਂ ਪਹਿਲੇ ਸਥਾਨ ’ਤੇ ਰਹੀ ਹਰਪ੍ਰੀਤ ਕੌਰ, ਪੇਪਰ ਖੇਡ ਵਿਚ ਪਹਿਲੇ ਸਥਾਨ ’ਤੇ ਲਵਪ੍ਰੀਤ ਕੌਰ, ਸੁਖਪਿੰਦਰ ਕੌਰ, ਗਿੱਧੇ ਵਿਚ ਗਗਨਦੀਪ ਕੌਰ ਅਤੇ ਰੁਪਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ ‘ਚੋਣਵੀਂ ਸਮਕਾਲੀ ਹਿੰਦੀ ਕਵਿਤਾ’ ਲੋਕ ਅਰਪਣ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।