15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਡਿਪਟੀ ਕਮਿਸ਼ਨਰ ਵਲੋਂ ਮੁਕਤੀਸਰ ਵੈੱਲਫ਼ੇਅਰ ਕਲੱਬ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਕਾ ਮੁਕਤੀਸਰ ਵੈੱਲਫ਼ੇਅਰ ਕਲੱਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਰੱਖੇ ਗਏ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਮੌਕੇ ਕਰਵਾਏ ਗਏ ‘ਜ਼ਿੰਦਗੀ ਜਿੰਦਾਬਾਦ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡੈਵਿਡ ਗੋਇਲ, ਐੱਸ.

ਪਿੰਡ ਕੋਠੇ ਹਵਾਨਾ ਵਿਖੇ ਬਲਵੀਰ ਸਿੰਘ ਧਾਲੀਵਾਲ ਦੀ ਮੌਤ ਗੁਰਮੀਤ ਸਿੰਘ, ਰਣਜੀਤ ਸਿੰਘ ਅਤੇ ਸਮੂਹ ਧਾਲੀਵਾਲ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਦੁੱਖ ਸਾਂਝਾ ਕਰਦੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ। ਤਸਵੀਰ : ਸੁਖਰਾਜ ਸਿੰਘ ਗੋਂਦਾਰਾ ਤੀਆਂ ਦਾ ਤਿਉਹਾਰ ਮਨਾਏ ਜਾਣ ਸਮੇਂ ਗਿੱਧਾ ਪਾਉਂਦੀਆਂ ਸਕੂਲੀ ਬੱਚੀਆਂ। ਤਸਵੀਰ : ਆਰ.ਐਸ.ਧੁੰਨਾ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਕਾ ਮੁਕਤੀਸਰ ਵੈੱਲਫ਼ੇਅਰ ਕਲੱਬ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਰੱਖੇ ਗਏ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਦੀ ਸਮਾਪਤੀ ਸਮਾਰੋਹ ਮੌਕੇ ਕਰਵਾਏ ਗਏ ‘ਜ਼ਿੰਦਗੀ ਜਿੰਦਾਬਾਦ’ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਡੈਵਿਡ ਗੋਇਲ, ਐੱਸ.ਪੀ. ਹਰਕਮਲਪ੍ਰੀਤ ਕੌਰ, ਐੱਸ.ਡੀ.ਐੱਮ. ਗੁਰਕੀਰਤ ਪਾਲ ਸਿੰਘ, ਸਮਾਜ ਸੇਵੀ ਸੰਸਥਾਵਾਂ ਦੇ ਚੇਅਰਮੈਨ ਹਾਜ਼ਰ ਸਨ। ਇਹ ਸਨਮਾਨ ਚਿੰਨ੍ਹ ਲੈਣ ਲਈ ਸੰਸਥਾ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਡਾ. ਵਿਜੇ ਬਜਾਜ, ਲਵਿਸ਼ ਕੁਮਾਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਦੱਸਣਯੋਗ ਹੈ ਕਿ ‘ਜ਼ਿੰਦਗੀ ਜਿੰਦਾਬਾਦ’ ਮੁਹਿੰਮ ਜ਼ਿਲੇ੍ ਵਿਚ ਗੁਰੂ ਨਾਨਕ ਕਾਲਜ ਤੋਂ ਸ਼ੁਰੂ ਕੀਤੀ ਗਈ ਸੀ, ਜਿਸ ਦੀ ਸ਼ੁਰੂਆਤ ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਿਲ ਕੇ ਚਲਾਈ ਗਈ ਸੀ।
ਪਿਛਲੀ ਖ਼ਬਰ ਮਿਮਿਟ ਕਾਲਜ ਵਿਖੇ ਇੰਡਕਸ਼ਨ ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਕਾਮਯਾਬ ਹੋਣ ਦੇ ਦਿੱਤੇ ਗੁਰ ਅਗਲੀ ਖ਼ਬਰ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ ‘ਚੋਣਵੀਂ ਸਮਕਾਲੀ ਹਿੰਦੀ ਕਵਿਤਾ’ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।