15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਨਰੇਗਾ ਮਜ਼ਦੂਰਾਂ ਵਲੋਂ ਦਿੱਲੀ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ

ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਾਮਰੇਡ ਵੀਰ ਸਿੰਘ ਕੰਮੇਆਣਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਦੀ ਹਮਾਇਤ ਨਾਲ ਗੁਜ਼ਰਾਲ ਸਰਕਾਰ ਸਮੇਂ ਭਾਰਤ ਦੇਸ਼ ਵਿਚ ਸੰਸਦ ਵਿਚੋਂ ਨਰੇਗਾ ਕਾਨੂੰਨ ਪਾਸ ਕਰਵਾ ਕੇ ਲਾਗੂ ਕਰਵਾਇਆ ਸੀ।

ਅਜੀਤ ਡੈਸਕ 15-08-2026
ਫ਼ਰੀਦਕੋਟ, 14 ਅਗਸਤ (ਸਰਬਜੀਤ ਸਿੰਘ)-ਜ਼ਿਲ੍ਹਾ ਫ਼ਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇਕ ਮੀਟਿੰਗ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਕਾਮਰੇਡ ਵੀਰ ਸਿੰਘ ਕੰਮੇਆਣਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਸਕੱਤਰ ਪ੍ਰੇਮ ਚਾਵਲਾ ਨੇ ਕਿਹਾ ਕਿ ਭਾਰਤੀ ਕਮਿਊਨਿਸਟ ਪਾਰਟੀ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਦੀ ਹਮਾਇਤ ਨਾਲ ਗੁਜ਼ਰਾਲ ਸਰਕਾਰ ਸਮੇਂ ਭਾਰਤ ਦੇਸ਼ ਵਿਚ ਸੰਸਦ ਵਿਚੋਂ ਨਰੇਗਾ ਕਾਨੂੰਨ ਪਾਸ ਕਰਵਾ ਕੇ ਲਾਗੂ ਕਰਵਾਇਆ ਸੀ। ਇਸ ਕਾਨੂੰਨ ਤਹਿਤ ਸਾਲ ਵਿਚ ਘੱਟੋ-ਘੱਟ 100 ਦਿਨ ਲਈ ਕੰਮ ਦੇਣ ਦੀ ਵਿਵਸਥਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਰਾਜ ਵਿਚ 35-40 ਦਿਨ ਤੋਂ ਵੱਧ ਨਰੇਗਾ ਮਜ਼ਦੂਰਾਂ ਨੂੰ ਕੰਮ ਨਹੀਂ ਦਿੱਤਾ ਗਿਆ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਨੇ ਨਰੇਗਾ ਕਾਨੂੰਨ ਖ਼ਤਮ ਕਰਕੇ ਨਵਾਂ ਵੀ ਬੀ ਜੀ ਰਾਮ ਜੀ ਲਾਗੂ ਕਰ ਦਿੱਤਾ ਹੈ। ਇਸ ਤਹਿਤ ਸੂਬਾ ਸਰਕਾਰਾਂ ਦਾ ਹਿੱਸਾ ਬਹੁਤ ਵਧਾਕੇ ਨਰੇਗਾ ਦੇ ਕੰਮ ਨੂੰ ਅਸਿੱਧੇ ਢੰਗ ਨਾਲ ਖਤਮ ਕਰਨ ਦਾ ਕੋਝਾ ਯਤਨ ਕੀਤਾ ਹੈ। ਮੀਟਿੰਗ ਦੌਰਾਨ ਮੰਗ ਕੀਤੀ ਕਿ ਪੁਰਾਣਾ ਨਰੇਗਾ ਦਾ ਕਾਨੂੰਨ ਤੁਰੰਤ ਬਹਾਲ ਕੀਤਾ ਜਾਵੇ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਨਰੇਗਾ ਮਜ਼ਦੂਰ ਭਾਰਤੀ ਕਮਿਊਨਿਸਟ ਪਾਰਟੀ ਵਲੋਂ 1 ਸਤੰਬਰ ਨੂੰ ਰਾਮ ਲੀਲਾ ਮੈਦਾਨ ਨਵੀਂ ਦਿੱਲੀ ਵਿਖੇ ਕੀਤੀ ਜਾ ਰਹੀ ਕੌਮੀ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਦੇ ਘਰ ਮੂਹਰਿਓਂ ਪੁਲਿਸ ਨੇ ਜ਼ਬਰੀ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਇਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਢੈਪਈ ਦੇ ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।