15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਪੀਕਰ ਸੰਧਵਾਂ ਦੇ ਘਰ ਮੂਹਰਿਓਂ ਪੁਲਿਸ ਨੇ ਜ਼ਬਰੀ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਇਆ

ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਬੀਤੀ 5 ਅਗਸਤ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਨੇੜੇ ਲਾਇਆ ਗਿਆ ਪੱਕਾ ਮੋਰਚਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਬਰੀ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਧਰਨਾਕਾਰੀਆਂ ’ਚ ਸ਼ਾਮਿਲ ਕਰੀਬ 175 ਕਿਸਾਨਾਂ ਨੂੰ ਸਰਕਾਰੀ ਗੱਡੀਆਂ ’ਚ ਜ਼ਬਰਦਸਤੀ ਬਿਠਾ ਕੇ ਪੁਲਿਸ ਲਾਈਨ ਫ਼ਰੀਦਕੋਟ ਭੇਜ ਦਿੱਤਾ ਹੈ।

ਅਜੀਤ ਡੈਸਕ 15-08-2026
ਕੋਟਕਪੂਰਾ, 14 ਅਗਸਤ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਆਪਣੀਆਂ ਮੰਗਾਂ ਮਨਾਉਣ ਲਈ ਬੀਤੀ 5 ਅਗਸਤ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਨੇੜੇ ਲਾਇਆ ਗਿਆ ਪੱਕਾ ਮੋਰਚਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਬਰੀ ਹਟਾ ਦਿੱਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਧਰਨਾਕਾਰੀਆਂ ’ਚ ਸ਼ਾਮਿਲ ਕਰੀਬ 175 ਕਿਸਾਨਾਂ ਨੂੰ ਸਰਕਾਰੀ ਗੱਡੀਆਂ ’ਚ ਜ਼ਬਰਦਸਤੀ ਬਿਠਾ ਕੇ ਪੁਲਿਸ ਲਾਈਨ ਫ਼ਰੀਦਕੋਟ ਭੇਜ ਦਿੱਤਾ ਹੈ। ਕਿਸਾਨਾਂ ਵਲੋਂ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਨੇ ਪੁਲਿਸ ਨੇ ਕਿਸਾਨਾਂ ਨੂੰ ਹਿਰਾਸਤ ’ਚ ਲੈ ਲਿਆ। ਕਿਸਾਨ ਜਥੇਬੰਦੀ ਮੰਗ ਕਰ ਰਹੀ ਹੈ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕੀਤਾ ਜਾਵੇ, ਸ਼ੰਭੂ-ਖਨੌਰੀ ਬਾਰਡਰ ਅੰਦੋਲਨ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ ਅਤੇ ਲੈਂਡ ਮਾਰਗੇਜ਼ ਬੈਂਕਾਂ ਵਲੋਂ ਕਿਸਾਨਾਂ ਤੋਂ ਲਏ ਗਏ ਖ਼ਾਲੀ ਚੈਕਾਂ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਿਆ ਜਾਵੇ ਅਤੇ ਕੁਝ ਹੋਰ। ਇਸ ਦੌਰਾਨ ਪਿੰਡ ਸੰਧਵਾਂ ਪੁਲਿਸ ਛਾਉਣੀ ’ਚ ਤਬਦੀਲ ਕੀਤਾ ਗਿਆ ਸੀ। ਵਹੀਕਲਾਂ ਦੀ ਤਲਾਸ਼ੀ ਲਈ ਜਾ ਰਹੀ ਸੀ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਕਾਕਾ ਕੋਟੜਾ, ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ, ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਘਣੀਆਂ, ਬਲਾਕ ਪ੍ਰਧਾਨ ਨਿਰਮਲ ਸਿੰਘ ਢਿੱਲਵਾਂ, ਮਹਿਮਾ ਸਿੰਘ ਬਲਾਕ ਪ੍ਰਧਾਨ ਬਾਜਾਖਾਨਾ ਸਮੇਤ ਹੋਰ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਫ਼ਰੀਦਕੋਟ ਦੇ ਇਸ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੀਟਿੰਗਾਂ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨ ਚੁੱਕੀ ਹੈ, ਪਰ ਇਸ ਦੇ ਬਾਵਜੂਦ ਵੀ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਅਗਲੇ ਸੰਘਰਸ਼ ਵਜੋਂ ਕਿਸਾਨ ਮਜ਼ਬੂਰੀਵੱਸ ਰੇਲਵੇ ਟਰੈਕ ਅਤੇ ਹਾਈਵੇ ਜਾਮ ਕਰਨ ਵੱਲ ਵਧ ਰਹੇ ਸਨ, ਕਿ ਪੁਲਿਸ ਨੇ ਕਿਸਾਨਾ ਦੀ ਫੜੋ-ਫੜੀ ਸ਼ੁਰੂ ਕਰ ਦਿੱਤੀ।
ਪਿਛਲੀ ਖ਼ਬਰ ਪਿੰਡ ਸੰਗਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਵਲੋਂ ਦਿੱਲੀ ਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।