15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਿੰਡ ਸੰਗਰਾਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਕਸਾਲੀ ਪਰਿਵਾਰ ‘ਆਪ’ ’ਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਤੋਂ ਕਈ ਟਕਸਾਲੀ ਅਕਾਲੀ ਆਗੂਆਂ ਨੇ ਆਪਣੇ ਸਾਥੀਆਂ ਤੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਵੱਡਾ ਝਟਕਾ ਲੱਗਿਆ ਹੈ। ਸ਼ਾਮਿਲ ਹੋਏ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖ਼ੁਸ਼ ਹਨ।

ਅਜੀਤ ਡੈਸਕ 15-08-2026
ਸ੍ਰੀ ਮੁਕਤਸਰ ਸਾਹਿਬ, 14 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਤੋਂ ਕਈ ਟਕਸਾਲੀ ਅਕਾਲੀ ਆਗੂਆਂ ਨੇ ਆਪਣੇ ਸਾਥੀਆਂ ਤੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ੍ਰੀ ਮੁਕਤਸਰ ਸਾਹਿਬ ਹਲਕੇ ਵਿਚ ਵੱਡਾ ਝਟਕਾ ਲੱਗਿਆ ਹੈ। ਸ਼ਾਮਿਲ ਹੋਏ ਆਗੂਆਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਲੋਕਪ੍ਰਿਯਤਾ ਅਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਲੋਕ ਖ਼ੁਸ਼ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। ਆਪਣੇ ਸੰਬੋਧਨ ਦੌਰਾਨ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਆਮ ਆਦਮੀ ਪਾਰਟੀ ਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲਗਾਤਾਰ ਕੀਤੇ ਜਾ ਰਹੇ ਲੋਕਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ 2022 ਵਾਲੀ ਲਹਿਰ ਬਣ ਰਹੀ ਹੈ। ਇਸ ਲਹਿਰ ਦੌਰਾਨ ਦੂਜੀਆਂ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਸੰਗਰਾਣਾ ਤੋਂ ਅਕਾਲੀ ਆਗੂ ਗੁਰਸੇਵਕ ਸਿੰਘ ਬਰਾੜ, ਗੁਰਸਾਹਿਬ ਸਿੰਘ ਬਰਾੜ, ਸੀਨੀਅਰ ਯੂਥ ਅਕਾਲੀ ਆਗੂ ਐਡਵੋਕੇਟ ਅਭੀਜੀਤ ਸਿੰਘ ਬਰਾੜ (ਅਭੈ ਸੰਗਰਾਣਾ), ਐਡਵੋਕੇਟ ਹਰਜਿੰਦਰ ਸਿੰਘ ਬਰਾੜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਜੋ ਆਗੂ ਸ਼ਾਮਿਲ ਹੋਏ ਹਨ, ਉਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਵਿਚ ਰਹਿ ਕੇ ਕੰਮ ਕੀਤਾ, ਪ੍ਰੰਤੂ ਅਕਾਲੀ ਦਲ ਨੇ ਕਦਰ ਨਹੀਂ ਪਾਈ। ਇਸ ਮੌਕੇ ‘ਆਪ’ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਿਚ ਉਨ੍ਹਾਂ ਦਾ ਦਮ ਘੁੱਟ ਰਿਹਾ ਸੀ ਅਤੇ ਪਾਰਟੀ ਵਲੋਂ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਨਹੀਂ ਦਿੱਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਤਨਦੇਹੀ ਨਾਲ ਕੰਮ ਕਰਨਗੇ। ਵਿਧਾਇਕ ਕਾਕਾ ਬਰਾੜ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮ ਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਸੱਕਾਂਵਾਲੀ, ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ, ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਕੌਂਸਲਰ ਗੁਰਪ੍ਰੀਤ ਸਿੰਘ ਬਰਾੜ ਸਮੇਤ ਵੱਖ-ਵੱਖ ਆਗੂ, ਪਿੰਡ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ 2027 ਵਿਧਾਨ ਸਭਾ ਚੋਣਾਂ ਲਈ ਅਸ਼ੋਕ ਕੁਮਾਰ ਗੁਪਤਾ ਨੇ ਸ਼ਹਿਰੀ ਹਲਕੇ ਤੋਂ ਦਾਅਵੇਦਾਰੀ ਜਤਾਈ ਅਗਲੀ ਖ਼ਬਰ ਸਪੀਕਰ ਸੰਧਵਾਂ ਦੇ ਘਰ ਮੂਹਰਿਓਂ ਪੁਲਿਸ ਨੇ ਜ਼ਬਰੀ ਕਿਸਾਨਾਂ ਦਾ ਪੱਕਾ ਮੋਰਚਾ ਚੁਕਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।