17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੋਟਕਪੂਰਾ ਵਿਖੇ ਐਸ.ਡੀ.ਐਮ. ਨੇ ਕੌਮੀ ਝੰਡਾ ਲਹਿਰਾਇਆ

ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੁੂਰਾ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਬੜੇ ਅਦਬ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਭਨਾਂ ਦਾ ਖ਼ੂਬ ਮਨੋਰੰਜਨ ਕੀਤਾ।

ਕੋਟਕਪੂਰਾ ਵਿਖੇ ਐਸ.ਡੀ.ਐਮ ਰਾਜਿੰਦਰ ਸਿੰਘ ਕੌਮੀ ਝੰਡਾ ਲਹਿਰਾਉਂਦੇ ਹੋਏ, ਨਾਲ ਹਨ ਸੀਨੀਅਰ ਪ੍ਰਸ਼ਾਸ਼ਨਿਕ ਅਧਿਕਾਰੀ। ਅਜੀਤ ਤਸਵੀਰ 17-08-2026
ਕੋਟਕਪੂਰਾ, 16 ਅਗਸਤ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੁੂਰਾ ਵਿਖੇ ਆਜ਼ਾਦੀ ਦਾ 80ਵਾਂ ਦਿਹਾੜਾ ਬੜੇ ਅਦਬ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਸਭਨਾਂ ਦਾ ਖ਼ੂਬ ਮਨੋਰੰਜਨ ਕੀਤਾ। ਐਸ.ਡੀ.ਐਮ ਕੋਟਕਪੂਰਾ ਰਾਜਿੰਦਰ ਸਿੰਘ ਨੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਕੌਮੀ ਝੰਡਾ ਲਹਿਰਾਇਆ। ਆਪਣੇ ਸੰਦੇਸ਼ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਕੋਟਕਪੂਰਾ ਨੂੰ ਨਮਨ ਕੀਤਾ ਅਤੇ ਨਾਲ ਹੀ ਕਿਹਾ ਕਿ ਦੇਸ਼ ਭਗਤਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ‘ਮੇਰਾ ਸ਼ਹਿਰ ਮੇਰੀ ਜਿੰਮੇਵਾਰੀ’ ਦੇ ਮਾਟੋ ਤਹਿਤ ਕੋਟਕਪੂਰਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਤਾਂ ਜੋ ਇਸ ਸ਼ਹਿਰ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਵਾਤਾਵਰਨ ਦੀ ਸਫ਼ਾਈ ਲਈ ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਖ਼ਾਲੀ ਪਏ ਪਲਾਟਾਂ ਵਿਚ ਗੰਦਗੀ ਨਾ ਸੁੱਟਣ ਤਾਂ ਜੋ ਸਫ਼ਾਈ ਰਹਿ ਸਕੇ ਅਤੇ ਵਾਤਾਵਰਨ ਵੀ ਸੁੰਦਰ ਬਣ ਸਕੇ। ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ, ਸਕੂਲ ਦੇ ਵੱਖ-ਵੱਖ ਖੇਤਰਾਂ ’ਚ ਸ਼ਾਨਦਾਰ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ, ਵਿਭਾਗਾਂ ’ਚ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਮੰਚ ਦਾ ਸੰਚਾਲਨ ਵਰਿੰਦਰ ਕਟਾਰੀਆ ਵਲੋਂ ਬਾਖ਼ੂਬੀ ਨਿਭਾਇਆ ਗਿਆ। ਇਸ ਮੌਕੇ ’ਤੇ ਕੋਟਕਪੂਰਾ ਦੇ ਤਹਿਸੀਲਦਾਰ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਡੀ.ਐਸ.ਪੀ ਸੰਜੀਵ ਕੁਮਾਰ, ਰਾਜਵਿੰਦਰ ਸਿੰਘ ਰੀਡਰ ਐਸ.ਡੀ . ਐਮ ਕੋਟਕਪੂਰਾ, ਗੁਰਦੀਪ ਸਿੰਘ ਰਜਿਸਟਰੀ ਕਲਰਕ, ਕਮਲਵਿੰਦਰ ਸਿੰਘ ਅਤੇ ਅਮਿਤ ਕੁਮਾਰ ਰੀਡਰ ਤਹਿਸੀਲਦਾਰ ਕੋਟਕਪੂਰਾ, ਗੁਰਮੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਸ਼ਹੀਦ ਭ ਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਮਲਵੱਈ ਗਿੱਧਾ ਪੇਸ਼ ਕਰਕੇ ਸਭਨਾਂ ਦਾ ਦਿਲ ਜਿੱਤ ਲਿਆ। ਬੱਚਿਆਂ ਵਲੋਂ ਪੇਸ਼ ਕੀਤੀਆਂ ਗਈ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਆਪਣਾ ਅਮਿੱਟ ਪ੍ਰਭਾਵ ਛੱਡ ਗਈਆਂ।
ਪਿਛਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਸੰਤ ਰਿਸ਼ੀ ਰਾਮ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਆਜ਼ਾਦੀ ਦਿਵਸ ਮੌਕੇ ਖੇਡ ਸਟੇਡੀਅਮ ਜੈਤੋ ’ਚ ਪੀਣ ਵਾਲੇ ਪਾਣੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਛਿੜੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।