18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ 3 ਵਿਅਕਤੀ ਕਾਬੂ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ) –ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ) –ਫ਼ਰੀਦਕੋਟ ਪੁਲਿਸ ਵਲੋਂ ਵੱਖ ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅੱਗੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਦਾਣਾ ਮੰਡੀ ਫ਼ਰੀਦਕੋਟ ਮੌਜੂਦ ਸਨ ਤਾਂ ਸੁਖਵਿੰਦਰ ਸਿੰਘ ਸੋਨੂੰ ਵਾਸੀ ਫ਼ਰੀਦਕੋਟ ਪੁੱਤਰ ਪ੍ਰੇਮ ਸਿੰਘ ਤੇ ਸ਼ਰਨਦੀਪ ਸਿੰਘ ਸੰਨੀ ਪੁੱਤਰ ਭਗਵਾਨ ਸਿੰਘ ਵਾਸੀ ਸ਼ੇਰ ਸਿੰਘ ਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 49 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਰਾਜ ਸਿੰਘ, ਇੰਚਾਰਜ ਪੁਲਿਸ ਚੌਂਕੀ ਕਲੇਰ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਪਿੰਡ ਪੱਕਾ ਤੋਂ ਅਕਾਸ਼ਦੀਪ ਸਿੰਘ ਉਰਫ਼ ਅਕਾਸ਼ ਪੁੱਤਰ ਮੰਗਲ ਸਿੰਘ ਵਾਸੀ ਪੱਕਾ ਨੂੰ ਕਾਬੂ ਕਰਕੇ ਉਸ ਪਾਸੋਂ 1 9 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਨੱਥਲਵਾਲਾ ਇਕਾਈ ਦੀ ਚੋਣ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਖੂਹ, ਬੋਰਵੈਲ/ਟਿਊਬਵੈੱਲ ਦੀ ਖੁਦਾਈ ਸੰਬੰਧੀ ਹਦਾਇਤਾਂ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।