18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਦਾਣਾ ਮੰਡੀ ਤੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 18-08-2026
ਫ਼ਰੀਦਕੋਟ, 17 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਸਥਾਨਕ ਦਾਣਾ ਮੰਡੀ ਤੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਮੁੱਖ ਡਾਕਖਾਨੇ ਦੇ ਸਾਹਮਣੇ ਦਾਣਾ ਮੰਡੀ, ਫ਼ਰੀਦਕੋਟ ਮੌਜੂਦ ਸੀ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰ ਸਿੰਘ ਉਰਫ਼ ਬੀੜੀ ਪੁੱਤਰ ਰਣਜੀਤ ਸਿੰਘ ਵਾਸੀ ਫ਼ਰੀਦਕੋਟ ਜੋ ਕਿ ਕਥਿਤ ਤੌਰ ’ਤੇ ਸ਼ਰਾਬ ਨਾਜਾਇਜ਼ ਵੇਚਣ ਦਾ ਆਦੀ ਹੈ ਜੋ ਇਸ ਸਮੇਂ ਡਾਕਖਾਨੇ ਦੇ ਸਾਹਮਣੇ ਦਾਣਾ ਮੰਡੀ ਵਿਚ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਕਤ ਸਥਾਨਕ ’ਤੇ ਰੇਡ ਕੀਤੀ ਗਈ ਅਤੇ ਕਥਿਤ ਦੋਸ਼ੀ ਨੂੰ ਕਥਿਤ ਤੌਰ ’ਤੇ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਮਾਰਕਾ ਖਾਸਾ ਠੇਕਾ ਸਮੇਤ ਕਾਬੂ ਕੀਤਾ ਗਿਆ ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਦਾ ਸਿਟੀ-2 ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਨੇ ਆੜ੍ਹਤ ਦੀ ਇਕ ਫ਼ਰਮ ਅੱਗੇ ਲਗਾਇਆ ਰੋਸ ਧਰਨਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਪਿੰਡ ਨੱਥਲਵਾਲਾ ਇਕਾਈ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।