18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਾਰਡ ਨੰਬਰ 17, 18 ਅਤੇ 21 ਵਿਚ ‘ਆਪ’ ਨੂੰ ਮਿਲੀ ਵੱਡੀ ਮਜ਼ਬੂਤੀ 100 ਤੋਂ ਵੱਧ ਨੌਜਵਾਨ ਪਰਿਵਾਰਾਂ ਸਮੇਤ ਪਾਰਟੀ ’ ਚ ਸ਼ਾਮਿਲ

ਮਲੋਟ, 17 ਅਗਸਤ (ਪਾਟਿਲ)-ਮਲੋਟ ਸ਼ਹਿਰ ਦੇ ਵਾਰਡ ਨੰਬਰ 17, 18 ਅਤੇ 21 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ 100 ਤੋਂ ਵੱਧ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ।

ਮਲੋਟ ਵਿਖੇ ਵਾਰਡ 17, 18 ਅਤੇ 21 ਵਿਚ ‘ਆਪ’ ਪਾਰਟੀ ’ਚ ਸ਼ਾਮਿਲ ਕਰਵਾਉਂਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਤੇ ਹੋਰ। ਤਸਵੀਰ : ਪਾਟਿਲ 18-08-2026
ਮਲੋਟ, 17 ਅਗਸਤ (ਪਾਟਿਲ)-ਮਲੋਟ ਸ਼ਹਿਰ ਦੇ ਵਾਰਡ ਨੰਬਰ 17, 18 ਅਤੇ 21 ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ 100 ਤੋਂ ਵੱਧ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ’ਚ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ। ਸਮਾਗਮ ਦੀ ਅਗਵਾਈ ਪ੍ਰਜਾਪਤ ਸਮਾਜ ਨਾਲ ਸੰਬੰਧਿਤ ਸੰਜੂ ਪ੍ਰਜਾਪਤ ਵਲੋਂ ਕੀਤੀ ਗਈ। ਪਾਰਟੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵੱਧ ਰਿਹਾ ਵਿਸ਼ਵਾਸ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਪੱਖੀ ਕੰਮਾਂ ਦੀ ਪ੍ਰਵਾਨਗੀ ਨੂੰ ਦਰਸਾਉਂਦਾ ਹੈ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਜੋਨੀ ਗਰਗ, ਵਾਈਸ ਪ੍ਰਧਾਨ ਪਰਵੀਨ, ਜਸਮੀਤ, ਪ੍ਰਧਾਨ ਜੌਨੀ ਗਰਗ, ਜਗਤੇਜ ਜੇ.ਈ., ਇੰਦਰਾਜ, ਨਿਰਮਲ ਸਿੰਘ, ਸੋਮ ਕਾਲੜਾ, ਨਰ ਸਿੰਘ ਦਾਸ ਚਲਾਣਾ ਅਤੇ ਸ਼ਾਸਤਰੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ। ਪਾਰਟੀ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜਨ ਨਾਲ ਮਲੋਟ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਇਆ ਹੈ। ਨਵੇਂ ਸ਼ਾਮਿਲ ਹੋਏ ਮੈਂਬਰਾਂ ਨੇ ਪਾਰਟੀ ਦੀਆਂ ਨੀਤੀਆਂ ਨਾਲ ਮਿਲ ਕੇ ਕੰਮ ਕਰਨ ਅਤੇ ਲੋਕਾਂ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਸੋਸ਼ਲ ਮੀਡੀਆ ਦੀ ਤਾਕਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਆੜ੍ਹਤੀਆ ਐਸੋਸੀਏਸ਼ਨ ਨੇ ਆੜ੍ਹਤ ਦੀ ਇਕ ਫ਼ਰਮ ਅੱਗੇ ਲਗਾਇਆ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।