18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਸਰਕਾਰ ਤੋਂ ਨੋਟੀਫਿਕੇਸ਼ਨ ਜਾਰੀ ਕਰਨ ਦੀ ਕੀਤੀ ਮੰਗ

ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਜ਼ਰੂਰੀ ਮੀਟਿੰਗ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਦੀ ਪ੍ਰਧਾਨਗੀ ਹੇਠ ਬਾਬਾ ਨਾਮਦੇਵ ਭਵਨ (ਬਠਿੰਡਾ ਰੋਡ) ਜੈਤੋ ਵਿਖੇ ਹੋਈ।

ਅਜੀਤ ਡੈਸਕ 18-08-2026
ਜੈਤੋ, 17 ਅਗਸਤ (ਗੁਰਚਰਨ ਸਿੰਘ ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਜ਼ਰੂਰੀ ਮੀਟਿੰਗ ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਪਾਲ ਸਿੰਘ ਡੇਲਿਆਂਵਾਲੀ ਦੀ ਪ੍ਰਧਾਨਗੀ ਹੇਠ ਬਾਬਾ ਨਾਮਦੇਵ ਭਵਨ (ਬਠਿੰਡਾ ਰੋਡ) ਜੈਤੋ ਵਿਖੇ ਹੋਈ। ਮੀਟਿੰਗ ਸਬੰਧੀ ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਡਾ. ਗੁਰਚਰਨ ਭਗਤੂਆਣਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਆਗੂਆਂ ਨਾਲ ਹੋਈ ਸੀ। ਜਿਸ ਵਿਚ ਸਰਕਾਰ ਵਲੋਂ ਐਸੋਸੀਏਸ਼ਨ ਆ ਗੂਆਂ ਨੂੰ ਭਰੋਸਾ ਦਿਵਾਇਆ ਸੀ ਕਿ ਛੇਤੀ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਕੰਮ ਕਰ ਰਹੇ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਕੋਰਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਜੈਤੋ ਅਤੇ ਡਾ. ਹਰਪਾਲ ਸਿੰਘ ਡੇਲਿਆਂਵਾਲੀ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਸਾਥੀਆਂ ਦੇ ਡਾਕੂਮੈਂਟ ਸਿਹਤ ਵਿਭਾਗ ਦੇ ਸਰਕਾਰੀ ਅਧਿਕਾਰੀਆਂ ਨੂੰ ਜਮਾਂ ਕਰਵਾ ਦਿੱਤੇ ਹਨ। ਇਸ ਮੌਕੇ ਡਾ. ਜਲੰਧਰ ਸਿੰਘ ਬਰਾੜ ਰੋੜੀਕਪੂਰਾ ਅਤੇ ਡਾ. ਬੂਟਾ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕੋਰਸ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਡਾ. ਸਿਕੰਦਰ ਸਿੰਘ ਚੰਦਭਾਨ, ਡਾ. ਬਲਦੇਵ ਰੋਮਾਣਾ, ਡਾ. ਬਲਕਾਰ ਸਿੰਘ ਚੈਨਾ, ਡਾ. ਜੱਸੀ ਚੰਦਭਾਨ, ਡਾ. ਬਲਰਾਜ ਸਿੰਘ ਰੋੜੀਕਪੂਰਾ, ਡਾ. ਸੇਖੋਂ ਬਿਸ਼ਨੰਦੀ, ਡਾ. ਕੇਵਲ ਜੈਤੋ, ਡਾ. ਜਗਦੀਪ ਜੈਤੋ, ਡਾ. ਸੰਦੀਪ ਰੰਗਾ ਜੈਤੋ, ਡਾ. ਗੁਰਚਰਨ ਰੋੜੀਕਪੂਰਾ, ਡਾ. ਤੋਤਾ ਸਿੰਘ ਰਾਮੇਆਣਾ, ਡਾ. ਜੱਸੀ ਕਰੀਰਵਾਲੀ, ਡਾ. ਲਾਭ ਸਿੰਘ ਅਤੇ ਡਾ. ਜਸਵੀਰ ਢਿੱਲੋਂ ਮੱਤਾ ਤੋਂ ਇਲਾਵਾ ਵੱਡੀ ਗਿਣਤੀ ਡਾਕਟਰ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਜਿੰਮ ਵਾਲੀਆਂ ਕੁੜੀਆ ਨੇ ਜਿੰਮ ’ਚ ਹੀ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਾ 163 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।