18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੁਖਬੀਰ ’ਤੇ ਹੋਏ ਹਮਲੇ ਦੀ ਨਿਰਪੱਖ ਜਾਂਚ ਹੋਵੇ : ਸਿਕੰਦਰ ਗਿੱਲ, ਰਾਜਪਾਲ ਸਿੰਘ ਬਰਾੜ

ਜੈਤੋ, 17 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ ਅਤੇ ਸੀਨੀਅਰ ਆਗੂ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿਆਸੀ ਅਤੇ ਸਮਾਜਿਕ ਫਿਜ਼ਾ ਨੂੰ ਵਿਗਾੜਨ ਵਾਲੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਬਲਵੰਤ ਸਿੰਘ ਬਰਾੜ ਤੇ ਅਮਰਪ੍ਰੀਤ ਸਿੰਘ ਪਾਲੀ। 18-08-2026
ਜੈਤੋ, 17 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਰਕਲ ਪ੍ਰਧਾਨ ਬਲਵੰਤ ਸਿੰਘ ਬਰਾੜ ਕਰੀਰਵਾਲੀ ਅਤੇ ਸੀਨੀਅਰ ਆਗੂ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿਆਸੀ ਅਤੇ ਸਮਾਜਿਕ ਫਿਜ਼ਾ ਨੂੰ ਵਿਗਾੜਨ ਵਾਲੀ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਸਿਆਸੀ ਆਗੂ ਨੂੰ ਆਪਣੀ ਗੱਲ ਰੱਖਣ ਅਤੇ ਲੋਕਾਂ ਵਿਚ ਵਿਚਰਨ ਦਾ ਪੂਰਾ ਅਧਿਕਾਰ ਹੈ। ਕਿਸੇ ਵੀ ਸਿਆਸੀ ਆਗੂ ਨੂੰ ਨਿਸ਼ਾਨਾ ਬਣਾਉਣਾ ਜਾਂ ਉਸ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾਉਣਾ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਸ਼ਾਂਤਮਈ ਮਾਹੌਲ ਅਤੇ ਲੋਕਾਂ ਦੇ ਭਰੋਸੇ ਨੂੰ ਠੇਸ ਪਹੁੰਚਾਉਂਦੀਆਂ ਹਨ। ਬਲਵੰਤ ਸਿੰਘ ਬਰਾੜ ਕਰੀਰਵਾਲੀ ਨੇ ਕਿਹਾ ਕਿ ਹਮਲੇ ਦੀ ਪੂਰੀ ਪੜਤਾਲ ਕਰਕੇ ਇਹ ਸਪੱਸ਼ਟ ਕੀਤਾ ਜਾਵੇ ਕਿ ਘਟਨਾ ਪਿੱਛੇ ਕਿਹੜੇ ਤੱਤ ਕੰਮ ਕਰ ਰਹੇ ਸਨ ਅਤੇ ਇਸ ਦੇ ਅਸਲ ਕਾਰਨ ਕੀ ਹਨ। ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਅਜਿਹੇ ਸਮੇਂ ਵਿਚ ਸਿਆਸੀ ਆਗੂਆਂ ਦੀ ਸੁਰੱਖਿਆ ਅਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਸੱਚਾਈ ਲੋਕਾਂ ਸਾਹਮਣੇ ਲਿਆਂਦੀ ਜਾਵੇ।
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਦੇ ਵਿਦਿਆਰਥੀ ਨੇ ਕੰਪਿਊਟਰ ਬੇਸਡ ਆਇਲਟਸ ’ਚ 7 ਬੈਂਡ ਪ੍ਰਾਪਤ ਕੀਤੇ ਅਗਲੀ ਖ਼ਬਰ ਭਾਕਿਯੂ ਏਕਤਾ ਸਿੱਧੂਪੁਰ ਬਲਾਕ ਬਾਜਾਖਾਨਾ ਦੇ ਸਾਬਕਾ ਪ੍ਰਧਾਨ ਮੇਜਰ ਸਿੰਘ ਰਸੀਲਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।