19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੜਕ ਦੀ ਮੁਰੰਮਤ ਤੇ ਨਿਕਾਸੀ ਨਾਲੇ ਦੀ ਸਮੱਸਿਆ ਦੇ ਹੱਲ ਲਈ ਚੇਅਰਮੈਨ ਗੁਰਤੇਜ ਸਿੰਘ ਖੋਸਾ ਵਲੋਂ ਡਿਪਟੀ ਕਮਿਸ਼ਨਰ ਤੇ ਈ.ਓ. ਨੂੰ ਪੱਤਰ

ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਫ਼ਰੀਦਕੋਟ ਤੋਂ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ ਅਤੇ ਡੋਹਕ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਅਤੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ. ਓ.)

ਜੈਤੋ ਦੇ ਰਾਮ ਬਾਗ ਵਿਚ ਰੇਲਵੇ ਪੁਲਿਸ ਦੇ ਮੁਲਾਜ਼ਮ ਅਣਪਛਾਤੇ ਵਿਅਕਤੀ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰਨ ਮੌਕੇ। ਤਸਵੀਰ : ਗੁਰਚਰਨ ਸਿੰਘ ਗਾਬੜੀਆ 19-08-2026
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਯੋਜਨਾ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਫ਼ਰੀਦਕੋਟ ਤੋਂ ਪਿੰਡ ਕਿਲ੍ਹਾ ਨੌਂ, ਸੁੱਖਣਵਾਲਾ ਅਤੇ ਡੋਹਕ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਅਤੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਪੱਤਰ ਲਿਖਿਆ ਹੈ। ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਉਕਤ ਸੜਕ ਅੱਗੇ ਫ਼ਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਸੜਕ ਨਾਲ ਜੁੜਦੀ ਹੈ। ਕੰਮੇਆਣਾ ਮੋੜ ਤੋਂ ਐਮ.ਈ.ਐਸ. ਤੱਕ ਸੜਕ ਨਿਕਾਸੀ ਨਾਲੇ ਦੇ ਪਾਣੀ ਕਾਰਨ ਥਾਂ-ਥਾਂ ਤੋਂ ਟੁੱਟ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਾਲੇ ਦੀ ਨਿਯਮਤ ਸਫ਼ਾਈ ਨਾ ਹੋਣ ਅਤੇ ਪਾਣੀ ਦਾ ਸਹੀ ਨਿਕਾਸ ਨਾ ਹੋਣ ਕਾਰਨ ਨਾਲਾ ਓਵਰਫਲੋ ਹੋ ਜਾਂਦਾ ਹੈ, ਜਿਸ ਕਾਰਨ ਪਾਣੀ ਸੜਕ ’ਤੇ ਖੜ੍ਹਾ ਰਹਿਣ ਨਾਲ ਸੜਕ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਸਬੰਧੀ ਨਗਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਸਮੇਂ-ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ, ਹਲਕਾ ਵਿਧਾਇਕ ਅਤੇ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾਂਦਾ ਰਿਹਾ ਹੈ। ਪਿਛਲੇ ਦਿਨੀਂ ਸਮੱਸਿਆ ਦਾ ਹੱਲ ਨਾ ਹੋਣ ਕਾਰਨ ਪਿੰਡ ਵਾਸੀਆਂ ਵਲੋਂ ਕੌਮੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ 19 ਜੂਨ ਨੂੰ ਧਰਨਾ ਦੇ ਕੇ ਸੜਕ ਜਾਮ ਵੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਸਮੇਂ ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇਗਾ ਅਤੇ ਨਿਕਾਸੀ ਨਾਲੇ ਦੇ ਪਾਣੀ ਨੂੰ ਸੜਕ ’ਤੇ ਆਉਣ ਤੋਂ ਰੋਕਣ ਲਈ ਇਸ ਨੂੰ ਸੀਵਰੇਜ ਦੀਆਂ ਪਾਈਪਾਂ ਵਿਚ ਪਾਉਣ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਇਸ ਅਹਿਮ ਸਮੱਸਿਆ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਅਤੇ ਨਗਰ ਕੌਂਸਲ ਦੇ ਈ.ਓ. ਨੂੰ ਪੱਤਰ ਲਿਖ ਕੇ ਸੜਕ ਦੀ ਜਲਦ ਮੁਰੰਮਤ ਕਰਵਾਉਣ ਅਤੇ ਨਿਕਾਸੀ ਨਾਲੇ ਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦ ਕਰਵਾਇਆ ਜਾਵੇਗਾ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਵੀ ਠੋਸ ਤੇ ਸਥਾਈ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿਚ ਸੜਕ ਨੂੰ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਜ਼ੋਨ ਪੱਧਰੀ ਮੁਕਾਬਲਿਆਂ ’ਚ ਜਿੱਤੇ 162 ਸੋਨ ਤਗਮੇ ਅਗਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਨੇ ਆਰਮੀ ਸਟੇਸ਼ਨ ’ਚ ਸਿਹਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।