19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਆਦੇਸ਼ ਕਾਲਜ ਦੇ ਬੀ.ਸੀ.ਏ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਨਤੀਜਿਆਂ ’ਚ ਮਾਰੀਆਂ ਮੱਲਾਂ

ਸਾਦਿਕ, 18 ਅਗਸਤ (ਗੁਰਭੇਜ ਸਿੰਘ ਚੌਹਾਨ)-ਆਈ. ਕੇ.

ਅਜੀਤ ਡੈਸਕ 19-08-2026
ਸਾਦਿਕ, 18 ਅਗਸਤ (ਗੁਰਭੇਜ ਸਿੰਘ ਚੌਹਾਨ)-ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਵਲੋਂ ਐਲਾਨੇ ਗਏ ਨਤੀਜੀਆਂ ਵਿਚੋਂ ਆਦੇਸ਼ ਇੰਸਟੀਚਿਊਟ ਆਫ਼ ਹਾਇਰ ਸਟੱਡੀਜ਼ ਮਚਾਕੀ ਕਲਾਂ (ਫ਼ਰੀਦਕੋਟ) ਦੇ ਬੀ.ਸੀ.ਏ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੀ ਮਿਹਨਤ ਅਤੇ ਲਗਨ ਦਾ ਸਬੂਤ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਸਿੰਘ ਵਿਰਕ ਨੇ ਦੱਸਿਆ ਕਿ ਬੀ.ਸੀ.ਏ. ਦੂਜੇ ਸਮੈਸਟਰ ਵਿਚੋਂ ਵਿਲਸਨ ਰੈਂਬੋ ਨੇ 7.63, ਅਰਮਾਨਦੀਪ ਸਿੰਘ ਨੇ 6.54, ਗੁਰਦੇਵ ਸਿੰਘ ਨੇ 6.17 ਐਸ. ਜੀ.ਪੀ.ਏ. ਅੰਕ ਪ੍ਰਾਪਤ ਕੀਤੇ ਅਤੇ ਚੌਥੇ ਸਮੈਸਟਰ ’ਚੋਂ ਪ੍ਰਿਆ ਨੇ 8.52, ਹਰਮਨਦੀਪ ਕੌਰ ਨੇ 8.30, ਗੁਰਨਾਮ ਸਿੰਘ ਨੇ 8.26, ਜਗਜੀਤ ਸਿੰਘ ਨੇ 7.22 ਐਸ. ਜੀ.ਪੀ.ਏ. ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫ਼ਲਤਾ ਪਿੱਛੇ ਉਨ੍ਹਾਂ ਦੀ ਸਖ਼ਤ ਮਿਹਨਤ ਦੇ ਨਾਲ-ਨਾਲ ਅਧਿਆਪਕਾਂ ਦੇ ਯੋਗ ਅਗਵਾਈ ਦੀ ਵੀ ਅਹਿਮ ਭੂਮਿਕਾ ਰਹੀ। ਸੀ.ਐਮ.ਡੀ. ਜਨਜੀਤਪਾਲ ਸਿੰਘ ਸੇਖੋਂ, ਐਮ.ਡੀ. ਜਰਮਨਜੀਤ ਸਿੰਘ ਸੰਧੂ, ਡਾਇਰੈਕਟਰ ਐਸ.ਪੀ. ਮੌਂਗਾ ਵਲੋਂ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵਿਭਾਗ ਮੁਖੀ ਪ੍ਰੋ: ਸਰਬਜੀਤ ਕੌਰ, ਸਹਾਇਕ ਪ੍ਰੋ: ਹਰਪ੍ਰੀਤ ਕੌਰ ਅਤੇ ਸਹਾਇਕ ਪ੍ਰੋ: ਪ੍ਰਿਆ ਸੈਣੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਉੱਚ ਪੱਧਰੀ ਜਾਂਚ ਦੀ ਮੰਗ-ਸੁਖਜਿੰਦਰ ਸਿੰਘ ਧਾਲੀਵਾਲ ਅਗਲੀ ਖ਼ਬਰ ਕੋਟਕਪੂਰਾ ਦੇ ਇਕ ਨਾਮਵਰ ਸਵੀਟ ਹਾਊਸ ’ਤੇ ਇਨਕਮ ਟੈਕਸ ਵਿਭਾਗ ਦੀ ਛਾਪੇਮਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।