19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਬੰਦ ਦੇ ਸੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਵੇਗਾ ਸ਼ਾਮਿਲ-ਰਜਿੰਦਰ ਸਿੰਘ ਰਾਜਾ

ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਇਨਸਾਫ਼ ਦੀਆਂ ਮੰਗਾਂ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਗੱਲਬਾਤ ਕਰਦਿਆਂ ਕੀਤਾ।

ਅਜੀਤ ਡੈਸਕ 19-08-2026
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਇਨਸਾਫ਼ ਦੀਆਂ ਮੰਗਾਂ ਨੂੰ ਲੈ ਕੇ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ ਅਤੇ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨਾਲ ਇਨਸਾਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਇਨਸਾਫ਼ ਅਤੇ ਹੱਕਾਂ ਦੀ ਇਸ ਆਵਾਜ਼ ਨਾਲ ਖੜ੍ਹਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ, ਵਪਾਰੀਆਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ 21 ਅਗਸਤ ਦੇ ਬੰਦ ਨੂੰ ਸ਼ਾਂਤਮਈ ਅਤੇ ਅਨੁਸ਼ਾਸਨਬੱਧ ਢੰਗ ਨਾਲ ਸਫ਼ਲ ਬਣਾਉਣ ਲਈ ਸਹਿਯੋਗ ਦਿੱਤਾ ਜਾਵੇ।
ਪਿਛਲੀ ਖ਼ਬਰ ਮਨਪ੍ਰੀਤ ਬਾਦਲ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਮਰਥਕਾਂ ’ਚ ਖ਼ੁਸ਼ੀ ਅਗਲੀ ਖ਼ਬਰ ਭਾਰਤੀ ਸਟੇਟ ਬੈਂਕ ਭਲਾਈਆਣਾ ਵਿਖੇ ਮ੍ਰਿਤਕ ਦੇ ਪਰਿਵਾਰ ਨੂੰ ਦੋ ਲੱਖ ਬੀਮਾਂ ਰਾਸ਼ੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।