ਮਨਪ੍ਰੀਤ ਬਾਦਲ ਦੇ ਕੌਮੀ ਮੀਤ ਪ੍ਰਧਾਨ ਬਣਨ ’ਤੇ ਸਮਰਥਕਾਂ ’ਚ ਖ਼ੁਸ਼ੀ
ਗਿੱਦੜਬਾਹਾ, 18 ਅਗਸਤ (ਸ਼ਿਵਰਾਜ ਸਿੰਘ ਬਰਾੜ)-ਭਾਜਪਾ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬਣਾਏ ਜਾਣ ’ਤੇ ਉਨ੍ਹਾਂ ਦੇ ਸਮਰਥਕਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਗਿੱਦੜਬਾਹਾ ਸਥਿਤ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਮਨਪ੍ਰੀਤ ਸਿੰਘ ਬਾਦਲ ਨੂੰ ਉਨ੍ਹਾਂ ਦੇ ਸਮਰਥਕ ਵਧਾਈਆ ਦਿੰਦੇ ਹੋਏ। ਅਜੀਤ ਤਸਵੀਰ
19-08-2026