ਸੁਖਬੀਰ ਸਿੰਘ ਬਾਦਲ ਉਪਰ ਹਮਲਾ ਬੇਹੱਦ ਨਿੰਦਣਯੋਗ-ਜਥੇਦਾਰ ਮੰਡ ਵਾਲਾ
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਬੀਤੇ ਦਿਨੀਂ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਥਾਵਾਂ ’ਤੇ ਇਸ ਤਰ੍ਹਾਂ ਦਾ ਹਮਲਾ ਕੀਤੇ ਜਾਣਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ।
ਕੋਟਕਪੂਰਾ, 19 ਅਗਸਤ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡਵਾਲਾ ਨੇ ਬੀਤੇ ਦਿਨੀਂ ਸ੍ਰੀ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਕੀਤੇ ਗਏ ਹਮਲੇ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਥਾਵਾਂ ’ਤੇ ਇਸ ਤਰ੍ਹਾਂ ਦਾ ਹਮਲਾ ਕੀਤੇ ਜਾਣਾ ਬੇਹੱਦ ਨਿੰਦਣਯੋਗ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਨਿਰਪੱਖ ਪਾਰਟੀ ਹੈ ਅਤੇ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ। ਜਥੇਦਾਰ ਮੰਡਵਾਲਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਕੇ ਪੰਜਾਬ ਦੀ ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਨੂੰ ਅਜਿਹੇ ਮਸਲਿਆਂ ’ਤੇ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਨਾਲ ਵਰਕਰਾਂ ਵਿਚ ਵਿਆਪਕ ਰੋਸ ਪਾਇਆ ਜਾ ਰਿਹਾ ਹੈੈ। ਜਥੇਦਾਰ ਮੰਡ ਵਾਲਾ ਨੇ ਕਿਹਾ ਕਿ ਕੁਝ ਰਾਜਸੀ ਤਾਕਤਾਂ ਪੰਜਾਬ ਅਤੇ ਦੇਸ਼ ਵਿਚ ਸ਼ਾਂਤੀ ਨਹੀਂ ਚਾਹੁੰਦੀਆਂ। ਸਾਡੇ ਗੁਰੂ ਸਾਹਿਬਾਨ ਵਲੋਂ ਸਾਰੇ ਧਰਮਾਂ, ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਸਾਂਝੀਵਾਲਤਾ ਦੀ ਸੋਚ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ, ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿਚ ਰੜਕਦਾ ਹੈ ਅਤੇ ਉਹ ਇਸ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ, ਪਰ ਬਾਦਲ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ ਅਤੇ ਵਿਰੋਧੀਆਂ ਦੀਆਂ ਅਜਿਹੀਆਂ ਹੋਛੀਆਂ ਕਾਰਵਾਈਆਂ ਉਨ੍ਹਾਂ ਦੇ ਰਾਜਸੀ ਕੱਦ ਅੱਗੇ ਲਾਜ਼ਮੀ ਤੌਰ ’ਤੇ ਅਸਫ਼ਲ ਹੋਣਗੀਆਂ।