21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਏ ਜਾਗਰੂਕਤਾ ਕੈਂਪ ਦਾ ਦ੍ਰਿਸ਼।

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਹਰਮਹਿੰਦਰ ਪਾਲ)-ਡੇਅਰੀ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੀ. ਏ.

ਅਜੀਤ ਡੈਸਕ 21-08-2026
ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਹਰਮਹਿੰਦਰ ਪਾਲ)-ਡੇਅਰੀ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਡੀ.ਏ.ਵੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ ਵਿਖੇ ‘ਦੁੱਧ ਸੰਪੂਰਨ ਅਤੇ ਸੰਤੁਲਿਤ ਖ਼ੁਰਾਕ’ ਸੰਬੰਧੀ ਦੁੱਧ ਖ਼ਪਤਕਾਰ ਜਾਗਰੂਕਤਾ ਸੈਮੀਨਾਰ ਤੇ ਕੈਂਪ ਲਗਾਇਆ ਗਿਆ। ਇਸ ਸੈਮੀਨਾਰ ਵਿਚ ਹਾਜ਼ਰ ਬੱਚਿਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨਿਰਵੈਰ ਸਿੰਘ ਬਰਾੜ ਵਲੋਂ ਦੁੱਧ ਪਦਾਰਥਾਂ ਦੀ ਮਹੱਤਤਾ ਅਤੇ ਪੰਜਾਬ ਦਾ ਡੇਅਰੀ ਕਿੱਤੇ ਵਿਚ ਯੋਗਦਾਨ ਬਾਰੇ ਜਾਣਕਾਰੀ ਦਿੱਤੀ ਗਈ। ਅਰੁਣ ਬਾਂਸਲ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਦੁੱਧ ਦਾ ਮਨੁੱਖੀ ਜੀਵਨ ਵਿਚ ਰੋਲ, ਬੱਚਿਆਂ ਨੂੰ ਹਰ ਰੋਜ਼ ਦੁੱਧ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਵਾਸਤੇ ਮਹੱਤਵਪੂਰਨ ਜਾਣਕਾਰੀ ਦਿੱਤੀ। ਉਨ੍ਹਾਂ ਵਲੋਂ ਕੈਂਪ ਵਿਚ ਸ਼ਾਮਿਲ ਸਿਖਿਆਰਥੀਆਂ ਨੂੰ ਦੁੱਧ ਦੀ ਬਣਤਰ, ਕੁਦਰਤੀ ਤੇ ਮਿਲਾਵਟੀ ਦੁੱਧ ਦੀ ਪਰਖ ਬਾਰੇ ਦੱਸਿਆ ਗਿਆ। ਇਸ ਕੈਂਪ ਵਿਚ ਸਕੂਲ ਦੇ ਸਿਖਿਆਰਥੀਆਂ ਵਲੋਂ ਲਿਆਂਦੇ ਗਏ ਦੁੱਧ ਦੇ ਸੈਂਪਲਾਂ ਨੂੰ ਅਰੁਣ ਬਾਂਸਲ ਡੇਅਰੀ ਵਿਕਾਸ ਇੰਸਪੈਕਟਰ ਵਲੋਂ ਚੈਕ ਕੀਤਾ ਗਿਆ। ਦੁੱਧ ਦੇ ਕੁੱਲ 40 ਸੈਂਪਲਾਂ ਵਿਚੋਂ 25 ਸੈਂਪਲ ਮਿਆਰਾਂ ਅਨੁਸਾਰ ਅਤੇ 15 ਸੈਂਪਲ ਮਿਆਰਾਂ ਤੋਂ ਘੱਟ ਪਾਏ ਗਏ, ਕਿਸੇ ਵੀ ਸੈਂਪਲ ਵਿਚ ਹਾਨੀਕਾਰਕ ਤੱਤ ਦੀ ਪੁਸ਼ਟੀ ਨਹੀਂ ਹੋਈ। ਕੈਂਪ ਦੇ ਅੰਤ ਵਿਚ ਬੱਚਿਆਂ ਨੂੰ ਰਿਫ਼ਰੈਸ਼ਮੈਂਟ ਦਿੱਤੀ ਗਈ ਅਤੇ ਡੇਅਰੀ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਵਲੋਂ ਸਕੂਲ ਪ੍ਰਿੰ ਸੀਪਲ ਰਾਜੀਵ ਚੁੱਘ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿਚ ਸਕੂਲ ਦੇ ਸਮੂਹ ਸਟਾਫ਼ ਵਲੋਂ ਦਫ਼ਤਰ ਡੇਅਰੀ ਵਿਕਾਸ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਭਵਿੱਖ ਵਿਚ ਵੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਕੈਂਪ ਲਗਾਉਣ ਲਈ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਦਭਾਵਨਾ ਦਿਵਸ ਮਨਾਇਆ ਅਗਲੀ ਖ਼ਬਰ ਦਿਲਬਾਗ ਸਿੰਘ ਬਰਾੜ ਉਦੇਕਰਨ ਨਮਿੱਤ ਅੰਤਿਮ ਅਰਦਾਸ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।