21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਕਿਯੂ ਆਲ ਇੰਡੀਆ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਚੋਣ

ਫ਼ਰੀਦਕੋਟ, 20 ਅਗਸਤ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਆਲ ਇੰਡੀਆ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਮੀਟਿੰਗ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੋਰੇਵਾਲਾ ਦੀ ਅਗਵਾਈ ਵਿਚ ਹੋਈ। ਯੂਨੀਅਨ ਦੀ ਮੀਟਿੰਗ ਪਿੰਡ ਪਿੱਪਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।

ਅਜੀਤ ਡੈਸਕ 21-08-2026
ਫ਼ਰੀਦਕੋਟ, 20 ਅਗਸਤ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਆਲ ਇੰਡੀਆ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਸੰਬੰਧੀ ਮੀਟਿੰਗ ਪੰਜਾਬ ਪ੍ਰਧਾਨ ਬਲਦੇਵ ਸਿੰਘ ਮੋਰੇਵਾਲਾ ਦੀ ਅਗਵਾਈ ਵਿਚ ਹੋਈ। ਯੂਨੀਅਨ ਦੀ ਮੀਟਿੰਗ ਪਿੰਡ ਪਿੱਪਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਬਾਬਾ ਬਿੱਟੂ ਦਾਸ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਸੂਬਾ ਪ੍ਰਧਾਨ ਬਲਦੇਵ ਸਿੰਘ ਨੇ ਦੱਸਿਆ ਕਿ ਸਰਬਸੰਮਤੀ ਨਾਲ ਜ਼ਿਲ੍ਹਾ ਫ਼ਰੀਦਕੋਟ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਤੇ ਮਨਜਿੰਦਰ ਸਿੰਘ ਝੋਟੀਵਾਲਾ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਤੋਂ ਇਲਾਵਾ ਹਰਭਗਵਾਨ ਸਿੰਘ ਡੱਲੇਵਾਲਾ ਨੂੰ ਬਲਾਕ ਪ੍ਰਧਾਨ ਫ਼ਰੀਦਕੋਟ ਅਤੇ ਇੰਦਰਜੀਤ ਸਿੰਘ ਘੁਗਿਆਣਾ ਨੂੰ ਖਜ਼ਾਨਚੀ, ਚਾਨਣ ਸਿੰਘ ਬਠਿੰਡਾ ਨੂੰ ਸਰਕਲ ਪ੍ਰਧਾਨ ਚੁਣਿਆ ਗਿਆ। ਸੂਬਾ ਪ੍ਰਧਾਨ ਨੇ ਭਰੋਸਾ ਦਿੱਤਾ ਕਿ ਯੂਨੀਅਨ ਹਮੇਸ਼ਾ ਗ਼ਰੀਬ ਤੇ ਲੋੜਵੰਦਾਂ ਕਿਸਾਨਾਂ ਦੇ ਨਾਲ ਖੜ੍ਹੇਗੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਮੌਕੇ ਸਰਪੰਚ ਮੱਖਣ ਸਿੰਘ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਬਣਾ ਕੇ 29 ਲੱਖ ਦੀ ਠੱਗੀ ਮਾਮਲੇ ’ਚ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਬਾਬਾ ਫ਼ਰੀਦ ਫੋਟੋਗ੍ਰਾਫ਼ੀ ਅਚੀਵਰ ਸੁਸਾਇਟੀ ਨੇ ਵਰਲਡ ਫੋਟੋਗ੍ਰਾਫ਼ੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।