21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੇਵਾ-ਮੁਕਤ ਪਟਵਾਰੀ, ਕਾਨੂੰਨਗੋ, ਨਾਇਬ ਤਹਿਸੀਲਦਾਰ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸਾਂਝ ਮਿਲਣੀ ਪ੍ਰੋਗਰਾਮ ਕਰਵਾਇਆ

ਫ਼ਰੀਦਕੋਟ , 20 ਅਗਸਤ ( ਜਸਵੰਤ ਸਿੰਘ ਪੁਰਬਾ )- ਅੱਜ ਸੇਵਾ ਮੁਕਤ ਪਟਵਾਰੀ , ਕਾਨੂੰਗੋ , ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਸਾਂਝ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿਚ ਨਿਰਮਲਜੀਤ ਸਿੰਘ ਬਾਜਵਾ ਪੰਜਾਬ ਪ੍ਰਧਾਨ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ ।

ਅਜੀਤ ਡੈਸਕ 21-08-2026
ਫ਼ਰੀਦਕੋਟ , 20 ਅਗਸਤ ( ਜਸਵੰਤ ਸਿੰਘ ਪੁਰਬਾ )- ਅੱਜ ਸੇਵਾ ਮੁਕਤ ਪਟਵਾਰੀ , ਕਾਨੂੰਗੋ , ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਵਲੋਂ ਸਾਂਝ ਮਿਲਣੀ ਦਾ ਪ੍ਰੋਗਰਾਮ ਕਰਵਾਇਆ ਗਿਆ । ਜਿਸ ਵਿਚ ਨਿਰਮਲਜੀਤ ਸਿੰਘ ਬਾਜਵਾ ਪੰਜਾਬ ਪ੍ਰਧਾਨ ਨੇ ਵਿਸ਼ੇਸ਼ ਤੌਰ ’ ਤੇ ਸ਼ਿਰਕਤ ਕੀਤੀ । ਜਗਦੀਸ਼ ਕੁਮਾਰ ਪ੍ਰਧਾਨ ਜ਼ਿਲ੍ਹਾ ਫ਼ਰੀਦਕੋਟ , ਜਨਰਲ ਸਕੱਤਰ ਰਣਜੀਤ ਸਿੰਘ ਕਾਨੂੰਗੋ , ਜਗਮੇਲ ਸਿੰਘ ਕਾਨੂੰਗੋ ਅਤੇ ਬਿੱਕਰ ਸਿੰਘ ਪਟਵਾਰੀ ਸਮੇਤ ਹਾਜ਼ਰ ਹੋਏ । ਸਾਂਝ ਮਿਲਣੀ ਤੋਂ ਬਾਅਦ ਮੁਲਾਜ਼ਮਾਂ , ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਅਤੇ ਸੀਨੀਅਰ ਜੂਨੀਅਰ ਸਕੇਲ ਵਾਲੇ ਕੇਸ ਸਬੰਧੀ ਵੱਖ - ਵੱਖ ਜ਼ਿਲਿ੍ਹਆਂ ਦੇ ਪ੍ਰਧਾਨ ਵਲੋਂ ਵਿਚਾਰ ਵਟਾਂਦਰਾ ਕੀਤਾ ਗਿਆ । ਜ਼ਿਲ੍ਹਾ ਫ਼ਰੀਦਕੋਟ ਜਗਦੀਸ਼ ਕੁਮਾਰ ਪ੍ਰਧਾਨ ਨੇ ਸੀਨੀਅਰ ਜੂਨੀਅਰ ਸਕੇਲ ਵਾਲੇ ਕੇਸ ਸਬੰਧੀ 2003 ਤੋਂ ਅੱਜ ਤੱਕ ਦੀ ਪੂਰੀ ਜਾਣਕਾਰੀ ਦਿੰਦੇ ਹੋਏ ਅਗਲੀ ਕਾਰਵਾਈ ਕਰਨ ਲਈ ਯੋਗ ਸੁਝਾਅ ਦਿੱਤੇ । ਪੰਜਾਬ ਦੀ ਲੀਡਰਸ਼ਿਪ ਨੇ ਦਿੱਤੇ ਗਏ ਸੁਝਾਵਾਂ ’ ਤੇ ਸਹਿਮਤੀ ਪ੍ਰਗਟਾਈ । ਇਸ ਤੋਂ ਇਲਾਵਾ 27 ਅਗਸਤ 2026 ਨੂੰ ਮਹਾਂ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਮੌਜੂਦਾ ਮੁਲਾਜ਼ਮਾਂ ਨੂੰ ਆਪਣੇ ਦਫ਼ਤਰ ਬੰਦ ਰੱਖਣ ਦੀ ਅਪੀਲ ਕੀਤੀ ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸਦਭਾਵਨਾ ਦਿਵਸ ਮਨਾਇਆ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।