ਸਰਕਾਰ ਸੂਬੇ ਦੇ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਵਚਨਬੱਧ-ਬਰਿੰਦਰ ਗੋਇਲ ਸੇਮ ਦੀ ਸਮੱਸਿਆ ਦੇ ਹੱਲ ਲਈ 1.51 ਕਰੋੜ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪ ਲਾਈਨਾਂ ਪਾਈਆਂ
ਮਲੋਟ, 20 ਅਗਸਤ (ਪਾਟਿਲ)-ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਲੋਟ ਹਲਕੇ ਦੇ ਪਿੰਡ ਈਨਾਖੇੜਾ ਵਿਖੇ 1. 51 ਕਰੋੜ ਰੁਪਏ ਦੀ ਲਾਗਤ ਨਾਲ ਸੇਮ ਦੀ ਸਮੱਸਿਆ ਦੇ ਹੱਲ ਲਈ ਜ਼ਮੀਨਦੋਜ ਪਾਈਪਾਂ ਪਾਉਣ ਦੇ ਮੁਕੰਮਲ ਹੋਏ ਕੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਪ
ਪਿੰਡ ਈਨਾਖੇੜਾ ਵਿਖੇ ਪਾਈਪ ਲਾਈਨਾਂ ਪਾਉਣ ਦੇ ਮੁਕੰਮਲ ਕੰਮ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਹੋਰ। ਤਸਵੀਰ: ਪਾਟਿਲ
21-08-2026
ਮਲੋਟ, 20 ਅਗਸਤ (ਪਾਟਿਲ)-ਕੈਬਨਿਟ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਅੱਜ ਮਲੋਟ ਹਲਕੇ ਦੇ ਪਿੰਡ ਈਨਾਖੇੜਾ ਵਿਖੇ 1.51 ਕਰੋੜ ਰੁਪਏ ਦੀ ਲਾਗਤ ਨਾਲ ਸੇਮ ਦੀ ਸਮੱਸਿਆ ਦੇ ਹੱਲ ਲਈ ਜ਼ਮੀਨਦੋਜ ਪਾਈਪਾਂ ਪਾਉਣ ਦੇ ਮੁਕੰਮਲ ਹੋਏ ਕੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਸੁਚਾਰੂ ਤੇ ਬਿਹਤਰ ਸਪਲਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜਲ ਸਰੋਤ ਵਿਭਾਗ ਅਧੀਨ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਈਨਾਖੇੜਾ ਢਾਣੀ ਮਨਜਿੰਦਰ ਸਿੰਘ ਵਿਖੇ ਲੋਅ ਲੇਅਇੰਗ ਖੇਤਾਂ ਵਿਚ ਖੜ੍ਹਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ 86.05 ਲੱਖ ਰੁਪਏ ਦੀ ਲਾਗਤ ਨਾਲ ਲਿਫ਼ਟ ਸਕੀਮ ਅਤੇ ਜ਼ਮੀਨਦੋਜ ਪਾਈਪ ਲਾਈਨ ਦੀ ਉਸਾਰੀ ਪਾਈਪ ਲਾਈਨ ਦੀ ਲੰਬਾਈ 2500 ਫੁੱਟ ਜਿਸ ਨਾਲ 120 ਏਕੜ ਰਕਬੇ ਨੂੰ ਫ਼ਾਇਦਾ ਹੋਵੇਗਾ। ਕੈਬਨਿਟ ਮੰਤਰੀ ਨੇ ਪਿੰਡ ਝੋਰੜ ਢਾਈ ਬਾਬਾ ਰੂੜ ਸਿੰਘ ਵਿਖੇ ਲੋਅ ਲੇਅਇੰਗ ਖੇਤਾਂ ਵਿਚ ਖੜ੍ਹਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਲਿਫ਼ਟ ਸਕੀਮ ਅਤੇ ਜ਼ਮੀਨਦੋਜ ਪਾਈਪ ਲਾਈਨ ਦੀ ਉਸਾਰੀ ਕਰਵਾਉਣ ਲਈ 64.98 ਲੱਖ ਰੁਪਏ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਇਸ ਨਾਲ 2800 ਫੁੱਟ ਪਾਈਪ ਲਾਈਨਾਂ ਪਾਈਆਂ ਜਾਣਗੀਆਂ ਅਤੇ 200 ਏਕੜ ਰਕਬੇ ਨੂੰ ਫ਼ਾਇਦਾ ਹੋਵੇਗਾ। ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਖੇਤਰ ਪੰਜਾਬ ਰਾਜ ਦੇ ਦੱਖਣ-ਪੱਛਮ ਹਿੱਸੇ ਵਿਚ ਪੈਂਦਾ ਹੈ, ਜਿੱਥੇ ਕਿ ਰਕਬੇ ਇਕਸਾਰ ਨਾ ਹੋ ਕੇ ਅਲੱਗ-ਅਲੱਗ ਲੇਵਲਾਂ ’ਤੇ ਹਨ, ਜਿਸ ਨਾਲ ਇਸ ਖੇਤਰ ਵਿਚ ਡਿਪਰੇਸ਼ਨ ਬਣਦਾ ਸੀ। ਇਸ ਰਕਬੇ ਵਿਚੋਂ ਬਰਸਾਤਾਂ ਸਮੇਂ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਫ਼ਸਲਾਂ ਬਰਬਾਦ ਹੋ ਜਾਂਦੀਆਂ ਸਨ, ਜਿਸ ਦੇ ਹੱਲ ਲਈ ਖੇਤਾਂ ਵਿਚੋਂ ਪਾਣੀ ਲਿਫ਼ਟ ਪੰਪ ਨਾਲ ਚੁੱਕ ਕੇ ਜ਼ਮੀਨਦੋਜ ਪਾਈਪ ਰਾਹੀਂ ਨਾਲ ਲੱਗਦੀ ਡਰੇਨ ਵਿਚ ਪਾਇਆ ਜਾਵੇਗਾ। ਕੈਬਨਿਟ ਮੰਤਰੀ ਬਰਿੰਦ ਰ ਗੋਇਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕਰਨ ਦੇ ਨਾਲ-ਨਾਲ ਅਜਿਹੇ ਕਈ ਕੰਮ ਵੀ ਕਰਕੇ ਦਿਖਾਏ ਹਨ, ਜਿਨ੍ਹਾਂ ਦੀ ਪਹਿਲਾਂ ਕੋਈ ਗਾਰੰਟੀ ਨਹੀਂ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀ ਦਿਸ਼ਾ ਤੇ ਦਸ਼ਾ ਬਦਲਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬਾ ਸਰਕਾਰ ਵਲੋਂ ਪੰਜਾਬ ਦੇ ਬੱਚਿਆਂ ਦੇ ਸੁਨਹਿਰੀ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਸਿੱਖਿਆ ਸਮੇਤ ਹੋਰ ਵੱਖ-ਵੱਖ ਖੇਤਰਾਂ ਵਿਚ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸਰਕਾਰ ਦੀਆਂ ਪ੍ਰਾਪਤੀਆਂ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਔਰਤਾਂ ਨੂੰ ਬਣਦਾ ਸਤਿਕਾਰ ਦੇਣ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਅਤੇ ਮੁਫ਼ਤ ਬੱਸ ਪਾਸ ਸਹੂਲਤ ਦੇ ਰਹੀ ਹੈ। ਇਸ ਮੌਕੇ ਐੱਸ.ਡੀ . ਐੱਮ. ਪੰਕਜ ਕੁਮਾਰ, ਨਿਗਰਾਨ ਇੰਜੀਨੀਅਰ ਰਾਜਨ ਧੀਂਗੜਾ, ਕਾਰਜਕਾਰੀ ਇੰਜੀਨੀਅਰ ਬਲਵਿੰਦਰ ਕੁਮਾਰ ਕੰਬੋਜ, ਚੇਅਰਮੈਨ ਕੋਆਪ੍ਰੇਟਿਵ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਚੇਅਰਮੈਨ ਮਾਰਕੀਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਕੋਆਪ੍ਰੇਟਿਵ ਬੈਂਕ ਸਿਮਰਜੀਤ ਸਿੰਘ ਬਰਾੜ, ਨਿੱਜੀ ਸਹਾਇਕ ਅਰਸ਼ਦੀਪ ਸਿੰਘ, ਕੁਲਵਿੰਦਰ ਸਿੰਘ ਬਰਾੜ, ਪ੍ਰਧਾਨ ਮਹਿਲਾ ਵਿੰਗ ਪਰਮਿੰਦਰ ਕੌਰ, ਨਗਰ ਕੌਂਸਲ ਦੇ ਪ੍ਰਧਾਨ ਮਲੋਟ ਜੋਨੀ ਗਰਗ, ਐੱਮ.ਸੀ. ਬਲਜੀਤ ਕੌਰ ਡਿੰਪਲ, ਸ਼ਿਵਰਾਜ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।