21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕਲਮਛੋੜ ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵਲੋਂ ਰੋਡਵੇਜ਼ ਦਫ਼ਤਰ ਵਿਖੇ ਰੈਲੀ

ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਹਰਮਹਿੰਦਰ ਪਾਲ)-ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਚੌਥੇ ਦਿਨ ਵਿਚ ਦਾਖ਼ਲ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਸੋਮਵਾਰ ਤੋਂ ਹੀ ਸਰਕਾਰੀ ਦਫ਼ਤਰਾਂ ਵਿਚ ਦਫ਼ਤਰੀ ਕੰਮਕਾਜ ਬਿਲਕੁਲ ਠੱਪ ਪਿਆ ਹੈ। ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਭਰਵੀਂ ਰੈਲੀ ਕੀਤੀ ਗਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਸਰਕਾਰ ਦੀਆਂ ਬਦਨੀਤੀਆਂ ਨੂੰ ਰੱਜ ਕੇ ਭੰਡਿਆ ਗਿਆ।

ਅਜੀਤ ਡੈਸਕ 21-08-2026
ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਹਰਮਹਿੰਦਰ ਪਾਲ)-ਪੰਜਾਬ ਰਾਜ ਮਨਿਸਟਰੀਅਲ ਕਰਮਚਾਰੀ ਯੂਨੀਅਨ ਵਲੋਂ ਕੀਤੀ ਜਾ ਰਹੀ ਕਲਮਛੋੜ ਹੜਤਾਲ ਚੌਥੇ ਦਿਨ ਵਿਚ ਦਾਖ਼ਲ ਹੋ ਚੁੱਕੀ ਹੈ, ਜਿਸ ਦੇ ਚੱਲਦਿਆਂ ਸੋਮਵਾਰ ਤੋਂ ਹੀ ਸਰਕਾਰੀ ਦਫ਼ਤਰਾਂ ਵਿਚ ਦਫ਼ਤਰੀ ਕੰਮਕਾਜ ਬਿਲਕੁਲ ਠੱਪ ਪਿਆ ਹੈ। ਹੜਤਾਲ ਦੇ ਚੌਥੇ ਦਿਨ ਮਨਿਸਟਰੀਅਲ ਕਾਮਿਆਂ ਵਲੋਂ ਸਥਾਨਕ ਬੱਸ ਸਟੈਂਡ ਵਿਖੇ ਭਰਵੀਂ ਰੈਲੀ ਕੀਤੀ ਗਈ, ਜਿਸ ਵਿਚ ਵੱਖ-ਵੱਖ ਬੁਲਾਰਿਆਂ ਵਲੋਂ ਸਰਕਾਰ ਦੀਆਂ ਬਦਨੀਤੀਆਂ ਨੂੰ ਰੱਜ ਕੇ ਭੰਡਿਆ ਗਿਆ। ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ 4 ਸਾਲ ਦੇ ਕਾਰਜਕਾਲ ਦੌਰਾਨ ਸਰਕਾਰੀ ਕਰਮਚਾਰੀਆਂ ਦੀ ਕਿਸੇ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ, ਬਲਕਿ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਜਾਂ ਤਾਂ ਮੀਟਿੰਗਾਂ ਤੋਂ ਮੁੱਕਰਿਆ ਜਾਂਦਾ ਹੈ ਜਾਂ ਮੀਟਿੰਗਾਂ ਵਿਚ ਬਣੀ ਸਹਿਮਤੀ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਹੀ ਨਹੀਂ ਕੀਤਾ ਜਾਂਦਾ, ਪ੍ਰੰਤੂ ਹੁਣ ਪੰਜਾਬ ਦੇ ਲੱਖਾਂ ਮੁਲਾਜ਼ਮ ਸਰਕਾਰ ਦੇ ਇਸ ਮੁਲਾਜ਼ਮ ਮਾਰੂ ਰਵੱਈਏ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ ਅਤੇ ਸਾਰੀਆਂ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਸਰਕਾਰ ਨੂੰ ਘੇਰਨ ਦੀ ਵਿਊਂਤ ਬਣਾ ਲਈ ਗਈ ਹੈ, ਜਿਸ ਦੇ ਤਹਿਤ ਇਹ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 27 ਅਗਸਤ ਨੂੰ ਮਹਾਂਬੰਦ ਦਾ ਪ੍ਰੋਗਰਾਮ ਵੀ ਉਲੀਕਿਆ ਗਿਆ ਹੈ। ਰੈਲੀ ਦੌਰਾਨ ਰੋਡਵੇਜ਼ ਵਿਭਾਗ ਤੋਂ ਗੁਰਮੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਨੂੰ ਅਪੀਲ ਕੀਤੀ ਗਈ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਤੁਰੰਤ ਕੀਤੀ ਜਾਵੇ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਅਤੇ ਸੀ.ਪੀ.ਐੱਫ਼. ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ ਸੋਨੀ ਨੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਆਪਣੇ ਵਿਧਾਇਕਾਂ ਨੂੰ ਤਾਂ ਦੇਸ਼ ਦੇ ਹੋਰਨਾਂ ਸੂਬਿਆਂ ਦੇ ਵਿਧਾਇਕਾਂ ਤੋਂ ਵੱਧ ਤਨਖ਼ਾਹ ਮਿਲ ਰਹੀ ਹੈ ਅਤੇ ਇਹ ਵਿਧਾਇਕ ਪੈਨਸ਼ਨ ਦਾ ਆਨੰਦ ਵੀ ਮਾਣ ਰਹੇ ਹਨ, ਪ੍ਰੰਤੂ ਆਪਣੀ ਜ਼ਿੰਦਗੀ ਦੇ 3 ਤੋਂ 4 ਦਹਾਕੇ ਸਰਕਾਰੀ ਸੇਵਾ ਵਿਚ ਦੇਣ ਵਾਲੇ ਕਰਮਚਾਰੀ ਨੂੰ ਨਾ ਤਾਂ ਸਰਕਾਰ ਮਹਿੰਗਾਈ ਭੱਤਾ ਦੇ ਰਹੀ ਹੈ ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਵਾਅਦਾ ਪੂਰਾ ਕਰ ਰਹੀ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਭਲਾਈ ਦਫ਼ਤਰ, ਸੈਨਿਕ ਭਲਾਈ ਵਿਭਾਗ, ਰੋਡਵੇਜ਼, ਫੂਡ ਸਪਲਾਈ ਵਿਭਾਗ, ਖੇਤੀਬਾੜੀ ਵਿਭਾਗ, ਬੀ ਐਂਡ ਆਰ, ਸਿਹਤ ਵਿਭਾਗ, ਸਿੱਖਿਆ ਵਿਭਾਗ, ਸੀ . ਡੀ.ਪੀ.ਓ., ਬੀ.ਡੀ.ਪੀ.ਓ., ਖ਼ਜ਼ਾਨਾ ਦਫ਼ਤਰ, ਸਮਾਜਿਕ ਸੁਰੱਖਿਆ ਵਿਭਾਗ ਕਰ ਤੇ ਆਬਕਾਰੀ ਵਿਭਾਗ, ਜਲ ਸਪਲਾਈ ਵਿਭਾਗ, ਕੋਆਪ੍ਰੇਟਿਵ ਵਿਭਾਗ, ਡੀ.ਪੀ.ਆਰ.ਓ. ਦਫ਼ਤਰ, ਜੰਗਲਾਤ ਵਿਭਾਗ ਆਦਿ ਤੋਂ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਚਾਰ ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ’ਤੇ ਭੜਕੇ ਸਰੂਪ ਚੰਦ ਸਿੰਗਲਾ ਕਿਹਾ , ‘ ਮੁਫ਼ਤ ਬਿਜਲੀ ਦੇ ਨਾਂਅ ’ ਤੇ ਜਨਤਾ ਨਾਲ... ਅਗਲੀ ਖ਼ਬਰ ਸਰਕਾਰ ਸੂਬੇ ਦੇ ਪਾਣੀ ਨੂੰ ਬਚਾਉਣ ਅਤੇ ਖੇਤਾਂ ਤੱਕ ਪਹੁੰਚਾਉਣ ਲਈ ਵਚਨਬੱਧ-ਬਰਿੰਦਰ ਗੋਇਲ ਸੇਮ ਦੀ ਸਮੱਸਿਆ ਦੇ ਹੱਲ ਲਈ 1....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।