21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਠੁੱਸ, ਅਮਨ- ਕਾਨੂੰਨ ਦੀ ਹਾਲਤ ਵਿਗੜੀ- ਟਹਿਲ ਸਿੰਘ ਸੰਧੂ

ਬਠਿੰਡਾ, 20 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਅਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਬਿਲਕੁਲ ਠੁੱਸ ਹੋ ਗਿਆ ਤੇ ਨਸ਼ੇ ਦੀ ਵਿਕਰੀ ਵਿਚ ਕਈ ਗੁਣਾਂ ਵਾਧਾ ਹੋਇਆ ਹੈ। ‘ਅਜੀਤ’ ਉੱਪ-ਦਫਤਰ ਬਠਿੰਡਾ ਪੁੱਜੇ ਟਹਿਲ ਸਿੰਘ ਸੰਧੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਅੱਜ ਗਲੀ-ਗਲੀ ਨਸ਼ਾ ਵਿਕ ਰਿਹਾ, ਜਿਸ ਦੀ ਭੇਟ ਹਰ ਰੋਜ਼ ਨੌਜਵਾਨ ਮੁੰਡੇ-ਕੁੜੀਆਂ ਚੜ ਰਹੇ ਹਨ, ਪਰ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਗੰਭੀਰ ਹੋਣ ਦੀ ਬਜਾਏ ਸਿਰਫ਼ ਨਾਟਕ ਕਰ ਰਹੀ ਹੈ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਦਭਾਵਨਾ ਦਿਵਸ ਮੌਕੇ ਸਦਭਾਵਨਾ ਨਾਲ ਸਬੰਧਿਤ ਵੰਨਗੀ ਪੇਸ਼ ਕਰਦੇ ਬੱਚੇ। ਤਸਵੀਰ : ਲਖਵਿੰਦਰ ਸ਼ਰਮਾ 21-08-2026
ਬਠਿੰਡਾ, 20 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਡੈਲੀਗੇਟ ਅਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਬਿਲਕੁਲ ਠੁੱਸ ਹੋ ਗਿਆ ਤੇ ਨਸ਼ੇ ਦੀ ਵਿਕਰੀ ਵਿਚ ਕਈ ਗੁਣਾਂ ਵਾਧਾ ਹੋਇਆ ਹੈ।‘ਅਜੀਤ’ ਉੱਪ-ਦਫਤਰ ਬਠਿੰਡਾ ਪੁੱਜੇ ਟਹਿਲ ਸਿੰਘ ਸੰਧੂ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਅੱਜ ਗਲੀ-ਗਲੀ ਨਸ਼ਾ ਵਿਕ ਰਿਹਾ, ਜਿਸ ਦੀ ਭੇਟ ਹਰ ਰੋਜ਼ ਨੌਜਵਾਨ ਮੁੰਡੇ-ਕੁੜੀਆਂ ਚੜ ਰਹੇ ਹਨ, ਪਰ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਗੰਭੀਰ ਹੋਣ ਦੀ ਬਜਾਏ ਸਿਰਫ਼ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ਵੀ ਬਿਲਕੁਲ ਵਿਗੜ ਚੁੱਕੀ ਹੈ, ਸੂਬੇ ਸਿਰ ਸਾਢੇ 4 ਲੱਖ ਤੋਂ ਵੱਧ ਦਾ ਕਰਜ਼ਾ ਚੜ ਚੁਕਾ ਹੈ ਤੇ ਸਰਕਾਰ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ, ਜਿਸ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ’ਤੇ ਵੀ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲੱਗ ਰਹੇ ਹਨ। ਸੰਧੂ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਮਹਿੰਗਾਈ ਛਾਲਾਂ ਮਾਰ ਕੇ ਵਧ ਰਹੀ ਹੈ ਤੇ ਆਮ ਲੋਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ, ਜਿੰਨ੍ਹਾਂ ਦੀ ਪਹੁੰਚ ਤੋਂ ਪੈਟਰੋਲ, ਡੀਜ਼ਲ, ਗੈੱਸ ਸਿਲੰਡਰ ਤੇ ਰਸੋਈ ਵਸਤਾਂ ਲਗਾਤਾਰ ਬਾਹਰ ਹੁੰਦੀਆਂ ਜਾ ਰਹੀਆਂ ਹਨ। ਮੋਦੀ ਸਰਕਾਰ ਨੇ ਦੇਸ਼ ਦਾ ਦਵਾਲਾ ਕੱਢ ਦਿੱਤਾ ਹੈ ਤੇ ਲੋਕ ਭਾਜਪਾ ਸਰਕਾਰ ਤੋਂ ਡਾਢੇ ਦੁੱਖੀ ਹਨ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ ਕੇਂਦਰ ’ਚੋਂ ਭਾਜਪਾ ਅਤੇ ਪੰਜਾਬ ’ਚੋਂ ਆਮ ਆਦਮੀ ਪਾਰਟੀ ਨੂੰ ਚਲਦਾ ਕਰਕੇ ਦੇਸ਼ ਅਤੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ। ਸੰਧੂ ਨੇ ਕਿਹਾ ਕਿ ਪੰਜਾਬ ਦੇ ਪਹਿਲਾਂ ਅਕਾਲੀ ਦਲ ਤੇ ਭਾਜਪਾ ਅਤੇ ਹੁਣ ਆਪ ਨੂੰ ਦੇਖ ਚੁੱਕੇ ਹਨ, ਜਿਸ ਲਈ ਆਗਾਮੀ ਚੋਣਾਂ ਵਿਚ ਇਨ੍ਹਾਂ ਪਾਰਟੀਆਂ ਨੂੰ ਮੂੰਹ ਨਾ ਲਗਾਉਣ ਤੇ ਕਾਂਗਰਸ ਦੇ ਹੱਥ ਮਜ਼ਬੂਤ ਕਰਨ। ਇਸ ਦੌਰਾਨ ਸੰਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਵਿਚ ਕੋਈ ਧੜੇਬੰਦੀ ਨਹੀਂ ਤੇ ਸਾਰੇ ਆਗੂ ਇੱਕਜੁੱਟ ਹਨ। ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਇੱਕਜੁੱਟਤਾ ਨਾਲ ਲੜੀਆਂ ਜਾਣਗੀਆਂ ਤੇ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣਾਈ ਜਾਵੇਗੀ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਦੇ ਪ੍ਰੋਫੈਸਰਾਂ ਨੇ ਕੱਢਿਆ ‘ਮੋਮਬੱਤੀ ਮਾਰਚ’ ਅਗਲੀ ਖ਼ਬਰ ਚਾਰ ਮਹੀਨਿਆਂ ਦੇ ਇਕੱਠੇ ਬਿਜਲੀ ਬਿੱਲਾਂ ’ਤੇ ਭੜਕੇ ਸਰੂਪ ਚੰਦ ਸਿੰਗਲਾ ਕਿਹਾ , ‘ ਮੁਫ਼ਤ ਬਿਜਲੀ ਦੇ ਨਾਂਅ ’ ਤੇ ਜਨਤਾ ਨਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।