25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਿਸ਼ਰੀਵਾਲਾ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 23-08-2026
ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)–ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਮਿਸ਼ਰੀਵਾਲਾ ਤੋਂ ਨਸ਼ੇ ਦੀਆਂ ਪਾਬੰਦੀ ਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਰਾਜ ਸਿੰਘ ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਪੁੱਲ ਸੇਮਨਾਲਾ ਪਿੰਡ ਮਿਸ਼ਰੀਵਾਲਾ ਤੋਂ ਪਿੰਡ ਘੁਮਿਆਰਾ ਰੋਡ ’ਤੇ ਮੌਜੂਦ ਸਨ ਤਾਂ ਪ੍ਰਕਾਸ਼ ਸਿੰਘ ਉਰਫ਼ ਅਕਾਸ਼ਦੀਪ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਮਿਸ਼ਰੀਵਾਲਾ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 33 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੇ ਬਰਗਾੜੀ ਦੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਆਦੇਸ਼ ਕਾਲਜ ਦੇ ਰੈੱਡ ਰਿਬਨ ਕਲੱਬ ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।