24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਰਾਜਿੰਦਰ ਸਿੰਘ ਕਪੂਰੇ ਦੇ ਪੀ.ਏ.ਸੀ. ਕਮੇਟੀ ’ਚ ਸ਼ਾਮਿਲ ਹੋਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ.

ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਰਜਿੰਦਰ ਸਿੰਘ ਕਪੂਰੇ ਸਹਾਰਾ ਕਲੱਬ ਜੈਤੋ ਦੇ ਨਵੇ ਚੁਣੇ ਅਹੁਦੇਦਾਰ, ਮੈਂਬਰ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ 24-08-2026
ਅਜੀਤਵਾਲ, 23 ਅਗਸਤ (ਹਰਦੇਵ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਕਪੂਰੇ ਨੂੰ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿਚ ਸ਼ਾਮਲ ਕਰਨ ਨਾਲ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਖ਼ੁਸ਼ੀ ਪ੍ਰਗਟ ਕੀਤੀ ਜਾ ਰਹੀ ਹੈ। ਸਾਬਕਾ ਕੈਬਨਿਟ ਮੰਤਰੀ ਮਰਹੂਮ ਜਥੇਦਾਰ ਤੋਤਾ ਸਿੰਘ ਦੇ ਕਰੀਬੀ ਸਾਥੀ ਸਵ: ਗੁਰਬਖ਼ਸ਼ ਸਿੰਘ ਕਪੂਰੇ ਦੇ ਸਪੁੱਤਰ ਸਾਬਕਾ ਡਾਇਰੈਕਟਰ ਰਜਿੰਦਰ ਸਿੰਘ ਕਪੂਰੇ ਵੀ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੇਵਾ ਵਿਚ ਸਮਰਪਿਤ ਹਨ, ਸਾਬਕਾ ਚੇਅਰਮੈਨ ਅਤੇ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੇ ਯਤਨ ਸਦਕਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੂੰ ਪਾਰਟੀ ਵਿਚ ਇਹ ਅਹੁਦਾ ਦੇ ਕੇ ਨਿਵਾਜਿਆ ਗਿਆ ਹੈ ਰਜਿੰਦਰ ਸਿੰਘ ਕਪੂਰੇ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕਰਦਿਆਂ ਕਿਹਾ ਇਸ ਨਿਯੁਕਤੀ ਨਾਲ ਉਨ੍ਹਾਂ ਦੀ ਜ਼ਿੰਮੇਵਾਰੀ ਵਿਚ ਹੋਰ ਵੀ ਵਾਧਾ ਹੋ ਗਿਆ ਹੈ ਤੇ ਉਹ ਪਹਿਲਾਂ ਨਾਲੋਂ ਵੀ ਵਧ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਯਤਨ ਕਰਨਗੇ। ਰਜਿੰਦਰ ਸਿੰਘ ਕਪੂਰੇ ਦੀ ਇਸ ਨਿਯੁਕਤੀ ਤੇ ਸਾਬਕਾ ਸਰਪੰਚ ਗੁਰਚਰਨ ਸਿੰਘ, ਸਾਬਕਾ ਸਰਪੰਚ ਸੋਹਣ ਸਿੰਘ, ਆੜ੍ਹਤੀ ਚਰਨਜੀਤ ਸਿੰਘ, ਨੰਬਰਦਾਰ ਹਰਪਾਲ ਸਿੰਘ, ਯੂਥ ਆਗੂ ਜਗਦੇਵ ਸਿੰਘ, ਪ੍ਰਧਾਨ ਮਲਕੀਤ ਸਿੰਘ, ਰਾਜਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਬਖ਼ਸ਼ ਸਿੰਘ ਜੌਹਲ, ਅਮਰਜੀਤ ਸਿੰਘ, ਨਾਹਰ ਸਿੰਘ, ਨੇਕ ਸਿੰਘ, ਮੱਸਾ ਸਿੰਘ, ਤੇਜਾ ਸਿੰਘ, ਨਛੱਤਰ ਸਿੰਘ ਗਰੇਵਾਲ, ਸੰਦੀਪ ਸਿੰਘ, ਹਰਬੰਸ ਸਿੰਘ ਆਦਿ ਪਾਰਟੀ ਆਗੂਆਂ ਤੇ ਵਰਕਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਰਜਿੰਦਰ ਸਿੰਘ ਮੱਖਣ ਬਰਾੜ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੈਸ਼ਨ ਜੱਜ ਤੇ ਡਿਪਟੀ ਕਮਿਸ਼ਨਰ ਨੇ ਜੁਡੀਸ਼ੀਅਲ ਕੋਰਟ ਕੰਪਲੈਕਸ ਬਾਘਾ ਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।