25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜ਼ਿਲ੍ਹਾ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ 110 ਮੋਬਾਈਲ ਫ਼ੋਨ ਕੀਤੇ ਟਰੇਸ ਮਾਲਕਾਂ ਨੂੰ ਸੌਂਪੇ ਗਏ ਮੋਬਾਈਲ ਫ਼ੋਨ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਜਿੱਥੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖ਼ਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਵਿਸ਼ੇਸ਼ ਪੋਰਟਲ ਦੀ ਮਦਦ ਨਾਲ ਲੋਕਾਂ ਦੇ ਗੁੰਮ ਹੋਏ ਕਰੀਬ 110 ਮੋਬਾਇਲ ਫ਼ੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁਖੀ ਦੀ ਨਿਗਰਾਨੀ ਹੇਠ ਅਸ਼ੋਕ ਮੀਨਾ ਐੱਸ.

ਮੋਬਾਈਲ ਮਾਲਕਾਂ ਨੂੰ ਟਰੇਸ ਕੀਤੇ ਗਏ ਮੋਬਾਈਲ ਫ਼ੋਨ ਸੌਂਪਦੇ ਹੋਏ ਗੁਰਿੰਦਰਜੀਤ ਸਿੰਘ ਸੰਧੂ ਐੱਸ.ਪੀ. (ਐੱਚ), ਨਾਲ ਹੋਰ। 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਵਲੋਂ ਜਿੱਥੇ ਜ਼ਿਲ੍ਹੇ ਅੰਦਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਮਾੜੇ/ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਨ, ਨਸ਼ੇ ਦਾ ਖ਼ਾਤਮਾ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਆਮ ਪਬਲਿਕ ਨੂੰ ਆਧੁਨਿਕ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਵੀ ਕੀਤੇ ਜਾ ਰਹੇ ਹਨ। ਵਿਸ਼ੇਸ਼ ਪੋਰਟਲ ਦੀ ਮਦਦ ਨਾਲ ਲੋਕਾਂ ਦੇ ਗੁੰਮ ਹੋਏ ਕਰੀਬ 110 ਮੋਬਾਇਲ ਫ਼ੋਨ ਟਰੇਸ ਕਰਕੇ ਜ਼ਿਲ੍ਹਾ ਪੁਲਿਸ ਮੁਖੀ ਦੀ ਨਿਗਰਾਨੀ ਹੇਠ ਅਸ਼ੋਕ ਮੀਨਾ ਐੱਸ.ਪੀ. (ਡੀ) ਤੇ ਗੁਰਿੰਦਰਜੀਤ ਸਿੰਘ ਸੰਧੂ ਐੱਸ.ਪੀ. (ਐੱਚ) ਵਲੋਂ ਫ਼ੋਨ ਮਾਲਕਾਂ ਨੂੰ ਸੌਂਪੇ ਗਏ। ਇਸ ਮੌਕੇ ਟੈਕਨੀਕਲ ਸੈੱਲ ਟੀਮ ਮੈਂਬਰ ਹਾਜ਼ਰ ਸਨ। ਇਸ ਮੌਕੇ ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੋਬਾਇਲ ਗੁੰਮ ਹੋਣ ਬਾਰੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਸ਼ਿਕਾਇਤਾਂ ਮੌਸੂਲ ਹੋਈਆਂ ਸਨ। ਇਨ੍ਹਾਂ ਸ਼ਿਕਾਇਤਾਂ ’ਤੇ ਕਾਰਵਾਈ ਕਰਦੇ ਹੋਏ ਟੈਕਨੀਕਲ ਟੀਮ ਵਲੋਂ ਇਨ੍ਹਾਂ ਗੁੰਮ ਹੋਏ ਮੋਬਾਇਲ ਫ਼ੋਨਾਂ ਨੂੰ ਵਿਸ਼ੇਸ਼ ਪੋਰਟਲ ਟਰੇਸਿੰਗ ’ਤੇ ਲਗਾਇਆ ਗਿਆ ਸੀ, ਜਿਸ ’ਤੇ 110 ਮੋਬਾਇਲ ਫ਼ੋਨ ਚੱਲਦੇ ਪਾਏ ਗਏ। ਇਹ ਮੋਬਾਇਲ ਫ਼ੋਨ ਟੈਕਨੀਕਲ ਟੀਮ ਵਲੋਂ ਟਰੇਸ ਕਰਕੇ ਅੱਜ ਮੋਬਾਈਲ ਮਾਲਕਾਂ ਨੂੰ ਦਫ਼ਤਰ ਬੁਲਾ ਕੇ ਸੌਂਪੇ ਗਏ। ਉਨ੍ਹਾਂ ਦੱਸਿਆ ਕਿ 1 ਜਨਵਰੀ 20 22 ਤੋਂ ਹੁਣ ਤੱਕ ਤਕਰੀਬਨ 1800 ਦੇ ਕਰੀਬ ਮੋਬਾਇਲ ਫ਼ੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਮਾਲਕਾਂ ਨੂੰ ਸੌਂਪਿਆ ਜਾ ਚੁੱਕਿਆ ਹੈ, ਜਿਨ੍ਹਾਂ ਦੀ ਕੀਮਤ ਲਗਪਗ 3 ਕਰੋੜ 11 ਲੱਖ ਰੁਪਏ ਬਣਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਗੁੰਮ ਹੁੰਦਾ ਹੈ ਤਾਂ ਉਹ ਮੋਬਾਇਲ ਦਾ ਮਾਰਕਾ, ਆਈ.ਐੱਮ.ਈ.ਆਈ. ਨੰਬਰ, ਕੰਪਨੀ ਤੇ ਮੋਬਾਇਲ ਵਿਚ ਪਹਿਲਾਂ ਚੱਲਦੇ ਫ਼ੋਨ ਨੰਬਰ ਵਗੈਰਾ ਦਾ ਵੇਰਵਾ ਦਿੰਦੇ ਹੋਏ ਸ਼ਿਕਾਇਤ ਨੇੜੇ ਪੁਲਿਸ ਸਾਂਝ ਕੇਂਦਰ ਵਿਚ ਦਰਜ ਕਰਵਾਉਣ ਤਾਂ ਜੋ ਉਨ੍ਹਾਂ ਦਾ ਮੋਬਾਇਲ ਫ਼ੋਨ ਟਰੇਸਿੰਗ ’ਤੇ ਲਗਾਉਣ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਮ ਲੋਕ ਪੋਰਟਲ ’ਤੇ ਆਪਣੀ ਸ਼ਿਕਾਇਤ ਨੰਬਰ ਅਪਡੇਟ ਕਰਕੇ ਆਪਣੇ ਗੁੰਮ ਹੋਏ ਮੋਬਾਇਲ ਫ਼ੋਨ ਦਾ ਸਟੇਟਸ ਚੈੱਕ ਕਰ ਸਕਦੇ ਹਨ। ਇਸ ਦੇ ਨਾਲ ਹੀ ਮੋਬਾਈਲ ਫ਼ੋਨ ਗੁੰਮ ਹੋਣ ਦੀ ਸ਼ਿਕਾਇਤ ਆਪਣੇ ਨੇੜੇ ਦੇ ਥਾਣੇ ਜ ਾਂ ਟੈਕਨੀਕਲ ਦਫ਼ਤਰ ਆ ਕੇ ਵੀ ਦਿੱਤੀ ਜਾ ਸਕਦੀ ਹੈ। ਜ਼ਿਲ੍ਹਾ ਪੁਲਿਸ ਮੁਖੀ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਮੋਬਾਇਲ ਡਿੱਗਾ ਹੋਇਆ ਮਿਲਦਾ ਹੈ ਤਾਂ ਉਸ ਦੀ ਵਰਤੋਂ ਕਰਨ ਦੀ ਬਜਾਏ, ਉਸ ਨੂੰ ਨੇੜੇ ਦੇ ਪੁਲਿਸ ਸਟੇਸ਼ਨ ਵਿਖੇ ਜਮ੍ਹਾਂ ਕਰਵਾਇਆ ਜਾਵੇ। ਇਸ ਮੌਕੇ ਮੋਬਾਇਲ ਦੇ ਮਾਲਕਾਂ ਵਲੋਂ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਤੇ ਪੁਲਿਸ ਟੀਮ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਬਾਵਰੀਆ ਸਮਾਜ ਸੰਗਠਨ ਇਕਾਈ ਬਰਗਾੜੀ ਦੀ ਹੋਈ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।