25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਕਾਲਜ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਕਾਲਜ ਵੋਟ ਕਮੇਟੀ ਦੇ ਯਤਨਾਂ ਸਦਕਾ ਵਿਦਿਆਰਥੀਆਂ ਦੀ ਵੋਟ ਦੀ ਰਜਿਸਟ੍ਰੇਸ਼ਨ ਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਬਜੀਤ ਸਿੰਘ ਭੁੱਲਰ ਮੀਡੀਆ ਜ਼ੋਨਲ ਸਕੱਤਰ ਮੁੱਖ ਮਹਿਮਾਨ ਵਜੋਂ ਪਹੁੰਚੇ।

ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਏ ਗਏ ਵੋਟ ਰਜਿਸਟ੍ਰੇਸ਼ਨ ਤੇ ਟ੍ਰੇਨਿੰਗ ਕੈਂਪ ਦਾ ਦ੍ਰਿਸ਼। ਅਜੀਤ ਤਸਵੀਰ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਿੰਸੀਪਲ ਮੰਜੂ ਕਪੂਰ ਦੀ ਅਗਵਾਈ ਅਤੇ ਕਾਲਜ ਵੋਟ ਕਮੇਟੀ ਦੇ ਯਤਨਾਂ ਸਦਕਾ ਵਿਦਿਆਰਥੀਆਂ ਦੀ ਵੋਟ ਦੀ ਰਜਿਸਟ੍ਰੇਸ਼ਨ ਤੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਸਰਬਜੀਤ ਸਿੰਘ ਭੁੱਲਰ ਮੀਡੀਆ ਜ਼ੋਨਲ ਸਕੱਤਰ ਮੁੱਖ ਮਹਿਮਾਨ ਵਜੋਂ ਪਹੁੰਚੇ। ਉ ਨ੍ਹਾਂ ਵਿਦਿਆਰਥੀਆਂ ਨੂੰ ਵੋਟਾਂ ਅਪਲਾਈ ਕਰਨ, ਵੋਟਾਂ ਦੇ ਮਹੱਤਵ ਅਤੇ ਵੋਟ ਦੇ ਸਹੀ ਇਸਤੇਮਾਲ ਬਾਰੇ ਜਾਗਰੂਕ ਕੀਤਾ। ਪ੍ਰਿੰਸੀਪਲ ਮੰਜੂ ਕਪੂਰ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਉਣ ਲਈ ਵਚਨਬੱਧਤਾ ਪ੍ਰਗਟਾਈ। ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਅਤੇ ਕਾਲਜ ਸੁਪਰਡੈਂਟ ਦੌਲਧ ਸਿੰਘ ਬਰਾੜ ਨੇ ਵੋਟ ਕਮੇਟੀ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵਿਦਿਆਰਥੀਆਂ ਦੀ ਸਹੂਲਤ ਲਈ ਅਜਿਹੇ ਕੈਂਪ ਲਗਾਉਣ ਲਈ ਉਤਸਾਹਿਤ ਕੀਤਾ। ਇਸ ਕੈਂਪ ਵਿਚ ਪ੍ਰੋ. ਰਾਜਵੀਰ ਕੌਰ ਅਤੇ ਪ੍ਰੋ. ਗੀਸ਼ੂ ਛਾਬੜਾ ਨੇ ਵਿਦਿਆਰਥੀਆਂ ਦੀ ਨਵੀਂ ਵੋਟ ਦੀ ਰਜਿਸਟ੍ਰੇਸ਼ਨ ਕੀਤੀ ਅਤੇ ਨਾਲ ਹੀ ਵੋਟ ਅਪਲਾਈ ਕਰਨ ਦੀ ਟ੍ਰੇਨਿੰਗ ਵੀ ਦਿੱਤੀ। ਆਖ਼ਰ ਵਿਚ ਕਾਲਜ ਨੋਡਲ ਅਫ਼ਸਰ ਡਾ. ਜੋਬਨਜੀਤ ਸਿੰਘ ਖਹਿਰਾ ਨੇ ਕਾਲਜ ਪ੍ਰਸ਼ਾਸਨ ਅਤੇ ਵੋਟ ਕਮੇਟੀ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਦੇਸ਼ ਭਗਤ ਗਲੋਬਲ ਸਕੂਲ ਵਿਖੇ ਤੀਜ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਨੇ ਲੋਕਾਂ ਦੇ ਗੁੰਮ ਹੋਏ 110 ਮੋਬਾਈਲ ਫ਼ੋਨ ਕੀਤੇ ਟਰੇਸ ਮਾਲਕਾਂ ਨੂੰ ਸੌਂਪੇ ਗਏ ਮੋਬਾਈਲ ਫ਼ੋਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।