25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਕਾਲੀ ਸਰਕਾਰ ਵਲੋਂ ਕਰਵਾਏ ਕੰਮਾਂ ਨੂੰ ਅੱਜ ਵੀ ਲੋਕ ਯਾਦ ਕਰਦੇ : ਬਲਵੰਤ ਸਿੰਘ, ਲਾਭ ਸਰਪੰਚ

ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਲਵੰਤ ਸਿੰਘ ਬਰਾੜ ਕਰੀਰਵਾਲੀ ਸਰਕਲ ਪ੍ਰਧਾਨ ਚੰਦਭਾਨ ਤੇ ਸਰਪੰਚ ਲਾਭ ਸਿੰਘ ਬਰਾੜ ਕਰੀਰਵਾਲੀ ਨੇ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਰਵਾਏ ਗਏ ਕੰਮਾਂ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ ਹਨ। ਉਨ੍ਹ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੱਤੀ ਹੈ।

ਬਲਵੰਤ ਸਿੰਘ ਬਰਾੜ ਤੇ ਲਾਭ ਸਿੰਘ ਬਰਾੜ 25-08-2026
ਜੈਤੋ, 24 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਲਵੰਤ ਸਿੰਘ ਬਰਾੜ ਕਰੀਰਵਾਲੀ ਸਰਕਲ ਪ੍ਰਧਾਨ ਚੰਦਭਾਨ ਤੇ ਸਰਪੰਚ ਲਾਭ ਸਿੰਘ ਬਰਾੜ ਕਰੀਰਵਾਲੀ ਨੇ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵਲੋਂ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਰਵਾਏ ਗਏ ਕੰਮਾਂ ਨੂੰ ਅੱਜ ਵੀ ਪੰਜਾਬ ਦੇ ਲੋਕ ਯਾਦ ਕਰਦੇ ਹਨ। ਉਨ੍ਹ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਹੱਕਾਂ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਪਹਿਲ ਦਿੱਤੀ ਹੈ। ਉਨ੍ਹ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਖੇਤਰੀ ਪਾਰਟੀ ਹੋਣ ਦੇ ਨਾਤੇ ਪੰਜਾਬ ਦੇ ਮੁੱਦਿਆਂ ਨੂੰ ਹਮੇਸ਼ਾ ਮਜ਼ਬੂਤੀ ਨਾਲ ਉਠਾਉਂਦਾ ਰਿਹਾ ਹੈ। ਪਾਰਟੀ ਵਲੋਂ ਪੰਜਾਬ ਦੇ ਹਿੱਤਾਂ ਲਈ ਕੀਤੇ ਸੰਘਰਸ਼ ਅਤੇ ਵਿਕਾਸ ਕਾਰਜਾਂ ਦੀ ਬਦੌਲਤ ਲੋਕਾਂ ਵਿਚ ਅਕਾਲੀ ਦਲ ਪ੍ਰਤੀ ਵਿਸ਼ਵਾਸ ਅੱਜ ਵੀ ਕਾਇਮ ਹੈ। ਉਨ੍ਹ੍ਹਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਨੂੰ ਅਜਿਹੀ ਮਜ਼ਬੂਤ ਸਿਆਸੀ ਅਗਵਾਈ ਦੀ ਲੋੜ ਹੈ ਜੋ ਸੂਬੇ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕੇ। ਉਨ੍ਹ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਅਕਾਲੀ ਦਲ ਦੇ ਸਰਕਲ ਚੰਦਭਾਨ ਨਾਲ ਸਬੰਧਿਤ ਗਤੀਵਿਧੀਆਂ ਵਿਚ ਵੀ ਬਲਵੰਤ ਸਿੰਘ ਬਰਾੜ ਕਰੀਰਵਾਲੀ ਅਤੇ ਲਾਭ ਸਿੰਘ ਸਰਪੰਚ ਕਰੀਰਵਾਲੀ ਦੀ ਸ਼ਮੂਲੀਅਤ ਦਰਜ ਕੀਤੀ ਗਈ ਹੈ।
ਪਿਛਲੀ ਖ਼ਬਰ ਕੁਲਤਾਰ ਸਿੰਘ ਸੰਧਵਾਂ ਨੇ ਸੜਕਾਂ ਦੇ ਅਪਗ੍ਰੇਡੇਸ਼ਨ ਅਤੇ ਉਸਾਰੀ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਹਲਕਾ ਜੈਤੋ ਦੇ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਦਾ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।