25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਅਧਿਆਪਕ 27 ਨੂੰ ਮਹਾਂਬੰਦ ਦੌਰਾਨ ਧਰਨੇ ਤੇ ਰੈਲੀਆਂ ’ਚ ਭਰਵੀਂ ਸ਼ਮੂਲੀਅਤ ਕਰਨਗੇ ਸਮੂਹਿਕ ਛੁੱਟੀ ’ ਤੇ ਜਾਣ ਸੰਬੰਧੀ ਸਿੱਖਿਆ ਅਧਿਕਾਰੀ ਨੂੰ ਦਿੱਤਾ ਅਗਾਊਂ ਨੋਟਿਸ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ਮਹਾਂਬੰਦ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਆਗੂਆਂ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰਗਟ ਸਿੰਘ ਜੰਬਰ, ਲਖਵੀਰ ਸਿੰਘ ਹਰੀਕੇ, ਗੁਰਪ੍ਰੀਤ ਸਿੰਘ ਮਲੋਟ, ਹੈਰੀ ਬਠਲਾ ਅਤੇ ਪਵਨ ਕੁਮਾਰ ਦੀ ਅਗਵਾਈ ਵਿਚ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਨਾਂਅ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਅਗਾਊਂ ਨੋਟਿਸ ਦਿੱਤਾ ਗਿਆ।

ਅਜੀਤ ਡੈਸਕ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ਮਹਾਂਬੰਦ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਸਮੂਹਿਕ ਅਧਿਆਪਕ ਜਥੇਬੰਦੀਆਂ ਵਲੋਂ ਅਧਿਆਪਕਾਂ ਆਗੂਆਂ ਬਲਦੇਵ ਸਿੰਘ ਸਾਹੀਵਾਲ, ਡਾ. ਅਮਨਦੀਪ ਸਿੰਘ, ਪ੍ਰਗਟ ਸਿੰਘ ਜੰਬਰ, ਲਖਵੀਰ ਸਿੰਘ ਹਰੀਕੇ, ਗੁਰਪ੍ਰੀਤ ਸਿੰਘ ਮਲੋਟ, ਹੈਰੀ ਬਠਲਾ ਅਤੇ ਪਵਨ ਕੁਮਾਰ ਦੀ ਅਗਵਾਈ ਵਿਚ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਚੰਡੀਗੜ੍ਹ ਦੇ ਨਾਂਅ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਅਗਾਊਂ ਨੋਟਿਸ ਦਿੱਤਾ ਗਿਆ। ਨੋਟਿਸ ਅਨੁਸਾਰ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਮੁਖੀ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਕੂਲਾਂ ਵਿਚ ਹਾਜ਼ਰ ਨਾ ਹੋ ਕੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਗੇ। ਆਗੂਆਂ ਨੇ ਕਿਹਾ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਡੀ.ਏ. ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਜ਼ਰੂਰੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਲਾਮਬੰਦ ਕੀਤਾ ਜਾਵੇਗਾ। ਇਸ ਦਾ ਖ਼ਮਿਆਜ਼ਾ ਪੰਜਾਬ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਭੁਗਤਨਾ ਪਵੇਗਾ। ਮੁਲਾਜ਼ਮ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਡੀ.ਏ. ਸੰਬੰਧੀ ਤੁਰੰਤ ਲਾਗੂ ਕਰੇ ਅਤੇ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਸੰਬੰਧੀ ਤੁਰੰਤ ਢੁਕਵੀਂ ਕਾਰਵਾਈ ਕਰੇ। ਇਸ ਮੌਕੇ ਅਧਿਆਪਕ ਆਗੂ ਪਰਮਜੀਤ ਸਿੰਘ, ਕੁਲਬੀਰ ਜੋਸ਼ੀ, ਮਨਦੀਪ ਸਿੰਘ, ਵਿਕਰਮਜੀਤ ਸਿੰਘ, ਪਰਮਾਤਮਾ ਸਿੰਘ, ਚਰਨਜੀਤ ਸਿੰਘ, ਕੁਲਵਿੰਦਰ ਸਿੰਘ ਗੋਨਿਆਣਾ, ਬਲਕਰਨ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਰਧਾਲੂਆਂ ਦਾ ਜਥਾ ਖਾਟੂ ਸ਼ਿਆਮ ਅਤੇ ਸ੍ਰੀ ਸਾਲਾਸਰ ਧਾਮ ਦੇ ਦਰਸ਼ਨਾਂ ਲਈ ਰਵਾਨਾ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।