26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਜੈਤੋ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ

ਜੈਤੋ, 25 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਅੰਦਰ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ ਨੂੰ ਬੱਚਿਆਂ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੀ ਪਿ੍ਰੰਸੀਪਲ ਦਰਸ਼ਨਾ ਦੇਵੀ ਨੇ ਰੱਖੜੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਦਿਆਂ ਕਿ ਰੱਖੜੀਆਂ ਦਾ ਤਿਉਹਾਰ ਮੌਕੇ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ ਕੇ ਉਸ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ।

ਅਜੀਤ ਡੈਸਕ 26-08-2026
ਜੈਤੋ, 25 ਅਗਸਤ (ਗੁਰਚਰਨ ਸਿੰਘ ਗਾਬੜੀਆ)-ਬਾਬਾ ਫ਼ਰੀਦ ਪਬਲਿਕ ਹਾਈ ਸਕੂਲ (ਬਾਜਾਖਾਨਾ ਰੋਡ) ਜੈਤੋ ਵਿਖੇ ਅੰਦਰ ਭੈਣ ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ ਨੂੰ ਬੱਚਿਆਂ ਬੜੇ ਉਤਸ਼ਾਹ ਨਾਲ ਮਨਾਇਆ। ਸਕੂਲ ਦੀ ਪਿ੍ਰੰਸੀਪਲ ਦਰਸ਼ਨਾ ਦੇਵੀ ਨੇ ਰੱਖੜੀ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਦਿਆਂ ਕਿ ਰੱਖੜੀਆਂ ਦਾ ਤਿਉਹਾਰ ਮੌਕੇ ਭੈਣ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ ਕੇ ਉਸ ਦੀ ਲੰਮੀ ਉਮਰ ਦੀ ਅਰਦਾਸ ਕਰਦੀ ਹੈ। ਕਈ ਭੈਣ-ਭਰਾ ਇਕ ਦੂਜੇ ਦੇ ਗੁੱਟ ’ਤੇ ਰੱਖੜੀਆਂ ਬੰਨ੍ਹਦੇ ਹਨ। ਇਹ ਤਿਉਹਾਰ ਭੈਣ ਭਰਾ ਦੇ ਮੋਹ ਦੀਆਂ ਤੰਦਾਂ ਨੂੰ ਪ੍ਰਗਟ ਕਰਦਾ ਹੈ। ਮਹਿੰਗਾਈ ਦੇ ਜ਼ਮਾਨੇ ਵਿਚ ਬੱਚਿਆਂ ਨੇ ਸਸਤੀਆਂ ਰੱਖੜੀਆਂ ਬਣਾ ਕੇ ਆਪਣੀ ਕਲਾਕਾਰੀ ਪੇਸ਼ ਕੀਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਸਾਧੂ ਰਾਮ ਸ਼ਰਮਾ ਨੇ ਰੱਖੜੀਆਂ ਦੇ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਦੀ ਹੌਂਸਲਾ ਅਫਜਾਈ ਕੀਤੀ ਅਤੇ ਭੈਣ-ਭਰਾ ਦੇ ਪਵਿੱਤਰ ਤਿਉਹਾਰ ਰੱਖੜੀ ’ਤੇ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਫ਼ੂਕੇ ਜਾਣਗੇ ਪੁਤਲੇ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ, ਓ.ਪੀ.ਡੀ ਸੇਵਾਵਾਂ ਰਹੀਆਂ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।