28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਪੀਕਰ ਸੰਧਵਾਂ ਵਲੋਂ ਪਿੰਡ ਖਾਰਾ ’ਚ ਆਰ.ਓ. ਪਲਾਂਟ ਅਤੇ ਹੋਰ ਕਾਰਜਾਂ ਦਾ ਉਦਘਾਟਨ

ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ. ਓ.

ਅਜੀਤ ਡੈਸਕ 27-08-2026
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਖਾਰਾ ਵਿਖੇ ਲੋਕਾਂ ਨੂੰ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਪਲਾਂਟ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਪਿੰਡ ਖਾਰਾ ਵਿਖੇ 21 ਲੱਖ 28 ਹਜ਼ਾਰ ਰੁਪਏ ਦੀ ਲਾਗਤ ਨਾਲ 100 ਫ਼ੀਸਦੀ ਸਬਸਿਡੀ ਤਹਿਤ ਪਾਈਪ ਲਾਈਨ ਦੇ ਕੰਮ ਦਾ ਵੀ ਉਦਘਾਟਨ ਕੀਤਾ। ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਸਾਫ਼ ਪੀਣ ਵਾਲਾ ਪਾਣੀ, ਸਾਫ਼-ਸੁਥਰਾ ਵਾਤਾਵਰਨ ਅਤੇ ਪਾਣੀ ਦੀ ਸੁਚਾਰੂ ਨਿਕਾਸੀ ਹਰ ਨਾਗਰਿਕ ਦੀ ਮੁੱਢਲੀ ਲੋੜ ਹੈ, ਜਿਸ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡ ਖਾਰਾ ਵਿਖੇ 100 ਫ਼ੀਸਦੀ ਸਬਸਿਡੀ ਤਹਿਤ ਪਾਈਪ ਲਾਈਨ ਦਾ ਕੰਮ ਕਰਵਾਇਆ ਗਿਆ ਹੈ। ਉਪਰੰਤ ਸਪੀਕਰ ਹੁਰਾਂ ਸਰਕਾਰੀ ਸਕੂਲ ਪਿੰਡ ਖਾਰਾ ਦਾ ਦੌਰਾ ਕੀਤਾ । ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਪੜ੍ਹਾਈ, ਖੇਡਾਂ ਅਤੇ ਸਕੂਲ ਵਿਚ ਉਪਲਭਧ ਸਹੂਲਤਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਕੁਲਦੀਪ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਰੇਸ਼ਮ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਬਲਜੀਤ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਦਲਜੀਤ ਕੌਰ ਪੰਚ, ਹਰਜੀਤ ਕੌਰ ਪੰਚ, ਪਿ੍ਰੰਸੀਪਲ ਕੁਲਵਿੰਦਰ ਕੌਰ, ਸਰਬਜੀਤ ਕੌਰ, ਮਨਿੰਦਰਪਾਲ ਸਿੰਘ, ਹਰਸੁਖਜਿੰਦਰ ਸਿੰਘ, ਨੀਲਮ ਕੁਮਾਰੀ, ਬਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਚ ਭਾਰਤ ਵਿਕਾਸ ਪ੍ਰੀਸ਼ਦ ਨੇ ਬੂਟੇ ਲਗਾਏ ਅਗਲੀ ਖ਼ਬਰ ਨਕਲੀ ਬੀਜ ਭਰ ਕੇ ਵੇਚਣ ਵਾਲੇ ਬੀਜ ਵਿਕਰੇਤਾ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।