28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੂਨਦਾਨੀਆਂ, ਸਹਿਯੋਗੀਆਂ ਤੇ ਪ੍ਰਬੰਧਕਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਬਲੱਡ ਸੈਂਟਰ ਸਿਵਲ ਹਸਪਤਾਲ ਫ਼ਰੀਦਕੋਟ ਨੂੰ ਮੁੜ ਚਾਲੂ ਕੀਤਾ ਗਿਆ। ਇਸ ਮੌਕੇ ਸੇਵਕ ਸਿੰਘ ਧੂੜਕੋਟ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕਿਸਾਨ ਵਿੰਗ ਇੰਚਾਰਜ ਵਲੋਂ ਆਪਣੇ ਨੌਜਵਾਨ ਸਾਥੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ।

ਅਜੀਤ ਡੈਸਕ 27-08-2026
ਫ਼ਰੀਦਕੋਟ, 26 ਅਗਸਤ (ਜਸਵੰਤ ਸਿੰਘ ਪੁਰਬਾ)-ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਬਲੱਡ ਸੈਂਟਰ ਸਿਵਲ ਹਸਪਤਾਲ ਫ਼ਰੀਦਕੋਟ ਨੂੰ ਮੁੜ ਚਾਲੂ ਕੀਤਾ ਗਿਆ। ਇਸ ਮੌਕੇ ਸੇਵਕ ਸਿੰਘ ਧੂੜਕੋਟ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕਿਸਾਨ ਵਿੰਗ ਇੰਚਾਰਜ ਵਲੋਂ ਆਪਣੇ ਨੌਜਵਾਨ ਸਾਥੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਖੂਨਦਾਨੀਆਂ, ਸਹਿਯੋਗੀਆਂ ਅਤੇ ਪ੍ਰਬੰਧਕਾਂ ਨੂੰ ਪ੍ਰਸੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਬਲੱਡ ਸੈਂਟਰ ਦਾ ਕੰਮ ਮੁੜ ਸ਼ੁਰੂ ਹੋਣ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਸਪੀਕਰ ਸ: ਸੰਧਵਾਂ ਨੇ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਸਾਨੂੰ ਸਵੈ-ਇੱਛਾ ਨਾਲ ਖ਼ੂਨਦਾਨ ਕਰਕੇ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਆਸ-ਪਾਸ ਦੇ ਪਿੰਡਾਂ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਸਥਾਪਿਤ ਬਲੱਡ ਸੈਂਟਰ ਵਿਚ ਖ਼ੂਨਦਾਨ ਕੈਂਪ ਲਗਾਉਣ ਅਤੇ ਖੂਨਦਾਨ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਰੀਚਾ ਗਰਗ, ਮੈਡੀਕਲ ਅਫ਼ਸਰ ਬੀ.ਟੀ.ਓ., ਮੈਡੀਕਲ ਅਫ਼ਸਰ ਡਾ. ਗਗਨ ਬਜਾਜ, ਡਿਪਟੀ ਮਾਸ ਮੀਡੀਆ ਅਫ਼ਸਰ ਸੁਧੀਰ ਧੀਰ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਡਾ. ਹਰਜੋਤ ਕੌਰ, ਡੀ.ਆਰ.ਪੀ. ਆਈ.ਐਚ.ਬੀ.ਟੀ., ਹਰੀ ਸਿੰਘ ਐਮ.ਐਲ.ਟੀ., ਕਰਮਜੀਤ ਕੌਰ ਐਮ.ਐਲ.ਟੀ., ਜਸਪ੍ਰੀਤ ਕੌਰ ਐਮ.ਐਲ.ਟੀ., ਫਾਰਮੇਸੀ ਅਫ਼ਸਰ ਅਰਸ਼ਦੀਪ ਸਿੰਘ, ਕਰਮਵੀਰ ਕੌਰ, ਮਨਪ੍ਰੀਤ ਸਿੰਘ ਅਤੇ ਗਗਨਦੀਪ ਕੌਰ ਹਾਜ਼ਰ ਸਨ। ਖੂਨਦਾਨ ਕੈਂਪ ’ਚ ਸਹਿਯੋਗ ਦੇਣ ਵਾਲੀ ਪ੍ਰਬੰਧਕੀ ਕਮੇਟੀ ਵਿਚ ਸੇਵਕ ਸਿੰਘ ਧੂੜਕੋਟ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ ਸੰਧੂ, ਰਾਜੂ, ਜਸਵਿੰਦਰ ਸਿੰਘ, ਨੋਨੀ ਸਿੰਘ ਬਰਾੜ, ਰਾਮ ਕਰਨ, ਗੁਰਜੀਤ ਸਿੰਘ ਬਰਾੜ, ਗੁਰਭੇਜ ਸਿੰਘ, ਜਗਸੀਰ ਸਿੰਘ, ਗੁਰਨਾ ਗਿੱਲ, ਦੀਪੂ ਅਤੇ ਕਿੰਦਾ ਸਮੇਤ ਹੋਰ ਸਹਿਯੋਗੀ ਸ਼ਾਮਿਲ ਹੋਏ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਨੇ 19ਵੀਂ ਏਅਰਵੇਅ ਸੀਡ ਵਰਕਸ਼ਾਪ ਤੇ ਕਾਨਫ਼ਰੰਸ ਕਰਵਾਈ ਅਗਲੀ ਖ਼ਬਰ ਸਿੱਖਾਂਵਾਲਾ ਰੋਡ ਬਣਨ ਦੀ ਧੀਮੀ ਚਾਲ ਤੋਂ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।