27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਰਕਾਰੀ ਹਾਈ ਸਕੂਲ ਮਿੱਡਾ ਨੇ ਜ਼ਿਲ੍ਹਾ ਪੱਧਰੀ ਰੋਲ ਪਲੇਅ ਮੁਕਾਬਲੇ ’ਚ ਹਿੱਸਾ ਲਿਆ

ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਨਸ਼ਾ ਮੁਕਤ ਵਿਦਿਆਲਿਆ ਅਭਿਆਨ ਤਹਿਤ ਵੱਖ-ਵੱਖ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਸਮੇਤ ਹੋਰ ਨਸ਼ੀਲੇ ਪਦਾਰਥਾਂ ਦੇ ਸਿਹਤ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਅਜੀਤ ਡੈਸਕ 27-08-2026
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਵਿਖੇ ਨਸ਼ਾ ਮੁਕਤ ਵਿਦਿਆਲਿਆ ਅਭਿਆਨ ਤਹਿਤ ਵੱਖ-ਵੱਖ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਸਮੇਤ ਹੋਰ ਨਸ਼ੀਲੇ ਪਦਾਰਥਾਂ ਦੇ ਸਿਹਤ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਵਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਨਸ਼ਾ ਵਿਰੋਧੀ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਪੋਸਟਰ, ਜਾਗਰੂਕਤਾ ਸੰਦੇਸ਼ ਅਤੇ ਵਿਚਾਰ-ਵਟਾਂਦਰੇ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਗਿਆ। ਪਿ੍ਰੰਸੀਪਲ ਡਾ. ਸੁਰਿੰਦਰ ਸਿੰਘ ਟੁਰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਿੱਖਿਆ ਬਹੁਤ ਮਹੱਤਵਪੂਰਨ ਹਨ। ਸਕੂਲ ਵਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।
ਪਿਛਲੀ ਖ਼ਬਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਮਹਾਂ ਹੜਤਾਲ ਨੂੰ ਭਾਜਪਾ ਵਲੋਂ ਸਮਰਥਨ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮਹਾਂਬੰਦ ਦਾ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।