27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੁਰੂ ਨਾਨਕ ਕਾਲਜ ਵਿਖੇ ਸਾਇੰਸ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਭੌਤਿਕ ਵਿਗਿਆਨ ਵਿਭਾਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਅਪ੍ਰੈਲ/ਮਈ 2026 ਵਿਚ ਕਰਵਾਈਆਂ ਗਈਆਂ ਐੱਮ. ਐੱਸ.

ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਭੌਤਿਕ ਵਿਗਿਆਨ ਵਿਭਾਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਅਪ੍ਰੈਲ/ਮਈ 2026 ਵਿਚ ਕਰਵਾਈਆਂ ਗਈਆਂ ਐੱਮ.ਐੱਸ.ਸੀ. ਭੌਤਿਕ ਵਿਗਿਆਨ ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਵਿਚ ਸ਼ਲਾਘਾਯੋਗ ਅਕਾਦਮਿਕ ਸਫ਼ਲਤਾ ਪ੍ਰਾਪਤ ਕੀਤੀ ਹੈ। ਵਿਭਾਗ ਦੇ ਮੁਖੀ ਡਾ. ਅਨੀਤਾ ਰਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਪ੍ਰੀਤ ਕੌਰ ਸਪੁੱਤਰੀ ਰਾਜ ਸਿੰਘ ਨੇ 65.9 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ, ਹਰਪ੍ਰੀਤ ਸਿੰਘ ਸਪੁੱਤਰ ਸਤਨਾਮ ਸਿੰਘ ਨੇ 64.55 ਪ੍ਰਤੀਸ਼ਤ ਅੰਕਾਂ ਨਾਲ ਦੂਜਾ, ਰਿਜੂਆਲ ਸਪੁੱਤਰੀ ਸੁਰਿੰਦਰ ਕੁਮਾਰ ਨੇ 55.9 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ, ਵਿਭਾਗ ਮੁਖੀ, ਅਧਿਆਪਕਾਂ ਤੇ ਮਾਪਿਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਪੁਲਿਸ ਪਬਲਿਕ ਤਾਲਮੇਲ ਕਮੇਟੀ ਵਲੋਂ ਡੀ.ਐੱਸ.ਪੀ. ਨਾਲ ਮੀਟਿੰਗ ਅਗਲੀ ਖ਼ਬਰ ਮਿਮਿਟ ਕਾਲਜ ਵਿਖੇ ਇੰਡਕਸ਼ਨ ਪ੍ਰੋਗਰਾਮ ਦੀ ਸਮਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।