27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਡੀ.ਟੀ.ਐੱਫ਼. ਵਲੋਂ ਮਹਾਂਬੰਦ ਵਿਚ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ‘ਆਪ’ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 27 ਅਗਸਤ ਨੂੰ ਉਲੀਕੇ ਪੰਜਾਬ ਮਹਾਂਬੰਦ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਂਬੰਦ ਦੌਰਾਨ ਜ਼ਿਲ੍ਹਾ ਦਫ਼ਤਰਾਂ ਤੇ ਤਹਿਸੀਲ ਪੱਧਰ ’ਤੇ ਵਿਸ਼ਾਲ ਧਰਨੇ ਵੀ ਦਿੱਤੇ ਜਾਣਗੇ।

ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ‘ਆਪ’ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ 27 ਅਗਸਤ ਨੂੰ ਉਲੀਕੇ ਪੰਜਾਬ ਮਹਾਂਬੰਦ ਵਿਚ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਵਲੋਂ ਮਿਸਾਲੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮਹਾਂਬੰਦ ਦੌਰਾਨ ਜ਼ਿਲ੍ਹਾ ਦਫ਼ਤਰਾਂ ਤੇ ਤਹਿਸੀਲ ਪੱਧਰ ’ਤੇ ਵਿਸ਼ਾਲ ਧਰਨੇ ਵੀ ਦਿੱਤੇ ਜਾਣਗੇ। ਇਸ ਪੰਜਾਬ ਮਹਾਂਬੰਦ ਦੀਆਂ ਮੰਗਾਂ ਤੇ ਤਿਆਰੀਆਂ ਦੀ ਜਾਣਕਾਰੀ ਸਾਂਝੀ ਕਰਦਿਆਂ ਡੀ.ਟੀ.ਐੱਫ਼. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਪਵਨ ਕੁਮਾਰ ਤੇ ਸੂਬਾ ਕਮੇਟੀ ਮੈਂਬਰ ਪਰਮਾਤਮਾ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ ਮੁਲਾਜ਼ਮਾਂ/ਪੈਨਸ਼ਨਰਾਂ ਦੇ ਕਿਸੇ ਵੀ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਵਿਚ ਨਾਕਾਮ ਸਾਬਤ ਹੋਈ ਭਗਵੰਤ ਮਾਨ ਸਰਕਾਰ ਹੁਣ ਹਾਈਕੋਰਟ ਤੇ ਜਨਤਕ ਤੌਰ ’ਤੇ ਮੁਲਾਜ਼ਮਾਂ ਦੇ ਵਿਰੋਧ ਵਿਚ ਖੜ੍ਹ ਚੁੱਕੀ ਹੈ, ਜਿਸ ਦੇ ਪ੍ਰਤੀਕਰਮ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖ਼ਰ ’ਤੇ ਹੈ। ਇਸ ਮੌਕੇ ਕੁਲਵਿੰਦਰ ਸਿੰਘ, ਰਵਿੰਦਰ ਸਿੰਘ, ਰਵੀ ਕੁਮਾਰ, ਕੁਲਵੰਤ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ, ਕੰਵਲਜੀਤ ਪਾਲ, ਸੁਰਿੰਦਰ ਕੁਮਾਰ ਨੇ ਦੱਸਿਆ ਕਿ ਡੀ.ਟੀ.ਐੱਫ਼. ਦੀਆਂ ਆਗੂ ਟੀਮਾਂ ਪੰਜਾਬ ਮਹਾਂਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਪਿਛਲੇ ਕਈ ਦਿਨਾਂ ਤੋਂ ਸਰਗਰਮ ਮੁਹਿੰਮ ਚਲਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਸਮੂਹਿਕ ਛੁੱਟੀ ਲੈਣ ਲਈ ਲਾਮਬੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ 27 ਅਗਸਤ ਨੂੰ ਮੁੱਖ ਮੰਤਰੀ ਨਾਲ ਤਾਲਮੇਲ ਕਮੇਟੀ ਦੀ ਤਹਿ ਮੀਟਿੰਗ ਵਿਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿਚ ਉਭਰੇਗਾ, ਜਿਸ ਦੀ ਸਿਆਸੀ ਕੀਮਤ ‘ਆਪ’ ਸਰਕਾਰ ਨੂੰ ਦੇਣੀ ਪਵੇਗੀ।
ਪਿਛਲੀ ਖ਼ਬਰ ਤੇਜ਼ ਰਫ਼ਤਾਰ ਸਕਾਰਪੀਓ ਨੇ ਮੋਟਰਸਾਈਕਲ ਸਵਾਰ ਦੋ ਮਜ਼ਦੂਰਾਂ ਨੂੰ ਮਾਰੀ ਟੱਕਰ, ਇਕ ਦੀ ਮੌਤ ਅਗਲੀ ਖ਼ਬਰ ਪੁਲਿਸ ਪਬਲਿਕ ਤਾਲਮੇਲ ਕਮੇਟੀ ਵਲੋਂ ਡੀ.ਐੱਸ.ਪੀ. ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।