ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ
ਮਲੋਟ, 27 ਅਗਸਤ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਉਜਵਲ ਭਵਿੱਖ ਅਤੇ ਸੁੱਖ ਸ਼ਾਂਤੀ ਲਈ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਇਸ ਮੌਕੇ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਕੀਰਤਨ ਕਰਦਿਆਂ ਸਮੂਹ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।
ਮਲੋਟ, 27 ਅਗਸਤ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਉਜਵਲ ਭਵਿੱਖ ਅਤੇ ਸੁੱਖ ਸ਼ਾਂਤੀ ਲਈ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਨਾਲ ਹੋਈ। ਇਸ ਮੌਕੇ ਭਾਈ ਪਲਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਕੀਰਤਨ ਕਰਦਿਆਂ ਸਮੂਹ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਅਰਦਾਸ ਹੈੱਡ ਗ੍ਰੰਥੀ ਭਾਈ ਬਲਵੰਤ ਸਿੰਘ ਗੁਰਦੁਆਰਾ ਸ੍ਰੀ ਥੇੜੀ ਸਾਹਿਬ ਨੇ ਕੀਤੀ। ਸਟੇਜ ਦਾ ਸੰਚਾਲਨ ਕਰਦਿਆਂ ਪ੍ਰੋ. ਹਿਰਦੇਪਾਲ ਸਿੰਘ ਨੇ ਦੱਸਿਆ ਕਿ ਇਹ ਸੰਸਥਾ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਵਿਚ ਚੰਗੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਅਤੇ ਨਾ ਸਿਰਫ਼ ਇਲਾਕੇ ਦੀ ਸਗੋਂ ਪੰਜਾਬ ਭਰ ਦੀ ਨਾਮਵਰ ਸੰਸਥਾ ਬਣ ਚੁੱਕੀ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਸਮੂਹ ਪਤਵੰਤਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਪਿਛਲੇ ਕਈ ਸਾਲਾਂ ਤੋਂ ਨਾ ਸਿਰਫ਼ ਅਕਾਦਮਿਕ ਸਗੋਂ ਖੇਡਾਂ, ਸਮਾਜਿਕ, ਸੱਭਿਆਚਾਰਕ ਤੇ ਧਾਰਮਿਕ ਖੇਤਰ ਵਿਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਂਅ ਰੌਸ਼ਨ ਕਰ ਰਹੇ ਹਨ। ਕਾਲਜ ਮੈਨੇਜਮੈਂਟ ਦੇ ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ ਨੇ ਆਈ ਹੋਈ ਸਾਧ ਸੰਗਤ ਦਾ ਧੰਨਵਾਦ ਕਰਦਿਆਂ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਸਕੱਤਰ ਪਿਰਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ, ਐੱਸ.ਡੀ.ਐੱਮ. ਮਲੋਟ ਪੰਕਜ ਕੁਮਾਰ, ਮੈਂਬਰ ਗੁਰਪ੍ਰੀਤ ਸਿੰਘ, ਮੈਂਬਰ ਹਰਦੀਪ ਸਿੰਘ ਸੰਧੂ, ਮੇਜਰ ਸਿੰਘ, ਪ੍ਰਿੰਸੀਪਲ ਡਾ. ਰਜਿੰਦਰ ਸਿੰਘ ਸੇਖੋਂ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ, ਸ਼ੁੱਭਦੀਪ ਸਿੰਘ ਬਿੱਟੂ, ਅਵਤਾਰ ਸਿੰਘ ਵਣਵਾਲਾ, ਗੁਰਚਰਨ ਸਿੰਘ ਓ.ਐੱਸ.ਡੀ., ਦਿਨੇਸ਼ ਕੁਮਾਰ ਟੋਨੀ ਗਰਗ, ਪ੍ਰਵੀਨ ਜੈਨ, ਪਵਨ ਬਿੱਲੂ ਸ਼ਰਮਾ, ਗੁਰਪ੍ਰੀਤ ਸਿੰਘ ਗੋਰਾ, ਗੁਰਦਿਆਲ ਸਿੰਘ ਸੰਧੂ, ਪਰਮਿੰਦਰ ਕੋਲਿਆਂਵਾਲੀ, ਬਸੰਤ ਸਿੰਘ ਕੰਗ, ਪ੍ਰਿੰਸੀਪਲ ਜਸਕਰਨ ਸਿੰਘ, ਮਨੋਜ ਅਸੀਜਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਅਰਜਨ ਸਿੰਘ ਸੰਧੂ, ਗੁਰਮੀਤ ਮਾਹਣੀਖੇੜਾ, ਕੁਲਵਿੰਦਰ ਸਿੰਘ, ਵਰਿੰਦਰ ਸਿੰਘ, ਹਨੀ ਸਰਪੰਚ, ਰੂਬੀ ਬਰਾੜ, ਗੁਰਦੀਪ ਸਿੰਘ ਗਿੱਲ, ਛਿੰਦਾ ਔਲਖ, ਜਸਵਿੰਦਰ ਸਿੰਘ ਕੰਗ ਪਿੰਡ ਮਲੋਟ, ਐਡਵੋਕੇਟ ਪ੍ਰੀਤਦਿੰਦਰ ਸਿੰਘ ਸੰਮੇਵਾਲੀ, ਗੁਰਪ੍ਰੀਤ ਬਰਾੜ, ਮੇਜਰ ਸਿੰਘ, ਕਮਲ ਸਰਾਵਾਂ, ਜਗਮੀਤ ਨਾਨਕਪੁਰਾ, ਪਿੰਦਰ ਕੰਗ, ਜੈਜੀ ਬਰਾੜ ਸਮੇਤ ਸਮੂਹ ਪੱਤਰਕਾਰ ਭਾਈਚਾਰਾ ਮਲੋਟ, ਇਲਾਕੇ ਦੀ ਸੰਗਤ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਲਜ ਦਾ ਸਮੁੱਚਾ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ। ਇਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।