28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਉਣ ਸੰਬੰਧੀ ਮੀਟਿੰਗ ਨਸ਼ੇ ਦਾ ਸੇਵਨ ਕਰਦੇ ਚਾਰ ਕਾਬੂ

ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦਾ ਸੇਵਨ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

ਅਜੀਤ ਡੈਸਕ 28-08-2026
ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਸਿਟੀ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੇ ਦਾ ਸੇਵਨ ਕਰਨ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਨਵੀਂ ਦਾਣਾ ਮੰਡੀ ਤੋਂ ਦਿਲਪ੍ਰੀਤ ਸਿੰਘ ਉਰਫ਼ ਦੀਪਕ ਪੁੱਤਰ ਗੁਰਵਿੰਦਰ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਨਸ਼ੇ ਲਈ ਵਰਤੋਂ ਕੀਤੇ ਗਏ ਲਾਈਟਰ, ਸਿਲਵਰ ਪੰਨੀ ਆਦਿ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਹੀ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸ਼ਹਿਰ ਵਿਚ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਜਗਸੀਰ ਸਿੰਘ ਪੁੱਤਰ ਭੋਲਾ ਸਿੰਘ, ਕੁਲਦੀਪ ਸਿੰਘ ਪੁੱਤਰ ਬਲਦੇਵ ਸਿੰਘ ਤੇ ਓਮਾ ਸ਼ੰਕਰ ਪੁੱਤਰ ਦੇਵੀ ਦਿਆਲ ਵਾਸੀਆਨ ਫ਼ਰੀਦਕੋਟ ਨੂੰ ਕਥਿਤ ਤੌਰ ’ਤੇ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰਾਂ ਕਥਿਤ ਦੋਸ਼ੀਆਂ ਦੇ ਸਥਾਨਕ ਸਿਵਲ ਹਸਪਤਾਲ ਤੋਂ ਡੌਪ ਟੈਸਟ ਕਰਵਾਇਆ ਗਿਆ ਅਤੇ ਟੈਸਟ ਪਾਜ਼ੀਟਿਵ ਆਉਣ ’ਤੇ ਚਾਰਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਵਾਈਸ ਚਾਂਸਲਰ ਡਾ. ਰਜਿੰਦਰ ਬਾਂਸਲ ਨੂੰ ਵਿਧਾਇਕ ਸੇਖੋਂ ਤੇ ਡਾ. ਮਨਜੀਤ ਢਿੱਲੋਂ ਨੇ ਦਿੱਤੀ ਵਧਾਈ ਅਗਲੀ ਖ਼ਬਰ ਚੋਰਾਂ ਨੇ ਦੁਕਾਨ ਦੀ ਕੰਧ ’ਚ ਪਾੜ ਲਾ ਕੇ ਕੀਤੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।