28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਵਾਈਸ ਚਾਂਸਲਰ ਡਾ. ਰਜਿੰਦਰ ਬਾਂਸਲ ਨੂੰ ਵਿਧਾਇਕ ਸੇਖੋਂ ਤੇ ਡਾ. ਮਨਜੀਤ ਢਿੱਲੋਂ ਨੇ ਦਿੱਤੀ ਵਧਾਈ

ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਡਾ. ਰਜਿੰਦਰ ਕੁਮਾਰ ਬਾਂਸਲ ਨੇ 7ਵੇਂ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ।

ਅਜੀਤ ਡੈਸਕ 28-08-2026
ਫ਼ਰੀਦਕੋਟ, 27 ਅਗਸਤ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਡਾ. ਰਜਿੰਦਰ ਕੁਮਾਰ ਬਾਂਸਲ ਨੇ 7ਵੇਂ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਦੀ ਇਸ ਮਾਣਮੱਤੀ ਨਿਯੁਕਤੀ ’ਤੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਹੋਰਨਾਂ ਸੂਝਵਾਨ ਵਿਅਕਤੀਆਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਡਾ. ਬਾਂਸਲ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਨਰਸਿੰਗ ਟਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਨੇ ਡਾ. ਬਾਂਸਲ ਨੂੰ ਬਾਬਾ ਫ਼ਰੀਦ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ’ਤੇ ਆਉਣ ਲਈ ਜੀ ਆਇਆਂ ਆਖਿਆ। ਵਿਧਾਇਕ ਸੇਖੋਂ ਨੇ ਵਾਈਸ ਚਾਂਸਲਰ ਡਾ. ਬਾਂਸਲ ਦੀ ਡਾ. ਢਿੱਲੋਂ ਨਾਲ ਜਾਣ ਪਛਾਣ ਕਰਵਾਉਂਦਿਆਂ ਦੱਸਿਆ ਕਿ ਡਾ. ਮਨਜੀਤ ਸਿੰਘ ਢਿੱਲੋਂ ਜਿੱਥੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਖ਼ੇਡ ਕਲੱਬਾਂ, ਵਾਤਾਵਰਨ ਦੀ ਸ਼ੁੱਧਤਾ ਲਈ ਯਤਨਸ਼ੀਲ ਸੰਸਥਾਵਾਂ ਅਤੇ ਨਰਸਿੰਗ ਵਰਗੇ ਵਿੱਦਿਅਕ ਅਦਾਰਿਆਂ ਨਾਲ ਜੁੜੇ ਹੋਏ ਹਨ, ਉੱਥੇ ਪਿਛਲੇ ਕਰੀਬ 4 ਦਹਾਕਿਆਂ ਅਰਥਾਤ 40 ਸਾਲਾਂ ਤੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿਚ ਲਗਾਤਾਰ ਯਤਨਸ਼ੀਲ ਹਨ। ਡਾ. ਬਾਂਸਲ ਨੇ ਵਿਧਾਇਕ ਸੇਖੋਂ ਅਤੇ ਡਾ. ਢਿੱਲੋਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਰਸਿੰਗ ਕਿੱਤੇ ਦੀ ਬਹੁਤ ਲੋੜ ਹੈ, ਕਿਉਂਕਿ ਦੁਨੀਆਂ ਭਰ ਵਿਚ ਨਰਸਾਂ ਦੀ ਭਾਰੀ ਮੰਗ ਹੈ। ਉਨ੍ਹਾਂ ਆਖਿਆ ਕਿ ਹੋਰ ਨਵੇਂ ਕਾਲਜ ਖੁੱਲ੍ਹਣੇ ਚਾਹੀਦੇ ਹਨ, ਪਰ ਬੱਚਿਆਂ ਨੂੰ ਪ੍ਰੈਕਟੀਕਲ ਟਰੇਨਿੰਗ ਕਰਵਾਉਣੀ ਜ਼ਰੂਰੀ ਹੈ, ਕਿਉਂਕਿ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਲੜਕੀਆਂ ਆਪਣੇ ਰੁਜ਼ਗਾਰ ਦੇ ਨਾਲ ਨਾਲ ਮਨੁੱਖਤਾ ਦੀ ਸੇਵਾ ਵੀ ਕਰ ਸਕਣ। ਵਿਧਾਇਕ ਸੇਖੋਂ ਅਤੇ ਡਾ. ਢਿੱਲੋਂ ਨੇ ਦੱਸਿਆ ਕਿ ਨਵ-ਨਿਯੁਕਤ ਵਾਈਸ ਚਾਂਸਲਰ ਡਾ. ਬਾਂਸਲ ਖੁਦ ਵੀ ਮੌਜੂਦਾ ਗਵਰਨਿੰਗ ਬਾਡੀ ਦੇ ਮੈਂਬਰ ਹਨ।
ਪਿਛਲੀ ਖ਼ਬਰ ਸੰਗਤ ਮੈਂਟਲ ਹੈਲਥ ਕਲੱਬ ਵਲੋਂ ਤਿੰਨ ਰੋਜ਼ਾ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਉਣ ਸੰਬੰਧੀ ਮੀਟਿੰਗ ਨਸ਼ੇ ਦਾ ਸੇਵਨ ਕਰਦੇ ਚਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।