ਮਲੋਟ, 27 ਅਗਸਤ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਭੈਣਾਂ-ਭਰਾਵਾਂ ਦੇ ਪਵਿੱਤਰ ਤਿਉਹਾਰ ਰੱਖੜੀ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਰੱਖੜੀ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਸਿਰਜਣਾਤਮਕ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਕਿਸਮਾਂ ਦੀਆਂ ਰੰਗ-ਬਿਰੰਗੀਆਂ ਰੱਖੜੀਆਂ ਤਿਆਰ ਕੀਤੀਆਂ। ਸਕੂਲ ਦੀ ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਰੱਖੜੀ ਦੇ ਤਿਉਹਾਰ ਨਾਲ ਸੰਬੰਧਿਤ ਰੰਗਾਰੰਗ ਸੱਭਿਆ ਚਾਰਕ ਪ੍ਰੋਗਰਾਮ ਤੇ ਲੋਕ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਵਲੋਂ ਸਨਮਾਨਿਤ ਕੀਤਾ ਗਿਆ। ਅੰਤ ਵਿਚ ਉਨ੍ਹਾਂ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਰੱਖੜੀ ਦੇ ਤਿਉਹਾਰ ਦੀ ਵਧਾਈ ਦਿੱਤੀ।