28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਸਮੱਸਿਆਵਾਂ ਸੁਣੀਆਂ

ਲੰਬੀ, 27 ਅਗਸਤ (ਮੇਵਾ ਸਿੰਘ)-ਬੀਤੇ ਸਮੇਂ ਤੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰਨ ਕੀਤੀ ਬੇਰੁਖ਼ੀ ਭਰੀ ਨੀਤੀ ਕਾਰਨ ਸੂਬੇ ਭਰ ਦੇ ਮੁਲਾਜ਼ਮਾਂ ਸੰਘਰਸ਼ਾਂ ਦੇ ਮੈਦਾਨ ਵਿਚ ਨਿੱਤਰੇ ਹੋਏ ਹਨ। ਇਸੇ ਕੜੀ ਤਹਿਤ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਹੜਤਾਲ ਦੇ ਸੱਦੇ ਤਹਿਤ ਮੁਲਾਜ਼ਮਾਂ ਦੁਆਰਾ ਪਿੰਡ ਲੰਬੀ ਵਿਚ ਹਾਈਵੇਅ ਪੁਲ ਦੇ ਥੱਲੇ ਰੋਹ ਭਰਪੂਰ ਰੋਸ ਧਰਨਾ ਤੇ ਰੈਲੀ ਕੀਤੀ ਗਈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲੋਕ ਸਮੱਸਿਆਵਾਂ ਸੁਣਦੇ ਹੋਏ। ਅਜੀਤ ਤਸਵੀਰ 28-08-2026
ਲੰਬੀ, 27 ਅਗਸਤ (ਮੇਵਾ ਸਿੰਘ)-ਬੀਤੇ ਸਮੇਂ ਤੋਂ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਧਾਰਨ ਕੀਤੀ ਬੇਰੁਖ਼ੀ ਭਰੀ ਨੀਤੀ ਕਾਰਨ ਸੂਬੇ ਭਰ ਦੇ ਮੁਲਾਜ਼ਮਾਂ ਸੰਘਰਸ਼ਾਂ ਦੇ ਮੈਦਾਨ ਵਿਚ ਨਿੱਤਰੇ ਹੋਏ ਹਨ। ਇਸੇ ਕੜੀ ਤਹਿਤ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵਲੋਂ ਦਿੱਤੇ ਗਏ ਪੰਜਾਬ ਹੜਤਾਲ ਦੇ ਸੱਦੇ ਤਹਿਤ ਮੁਲਾਜ਼ਮਾਂ ਦੁਆਰਾ ਪਿੰਡ ਲੰਬੀ ਵਿਚ ਹਾਈਵੇਅ ਪੁਲ ਦੇ ਥੱਲੇ ਰੋਹ ਭਰਪੂਰ ਰੋਸ ਧਰਨਾ ਤੇ ਰੈਲੀ ਕੀਤੀ ਗਈ। ਇਸ ਮੌਕੇ ਬੋਲਦਿਆਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਬਲਾਕ ਲੰਬੀ ਦੇ ਪ੍ਰਧਾਨ ਗੁਰਪ੍ਰੀਤ ਲੰਬੀ ਨੇ ਕਿਹਾ ਕਿ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੇ ਕਿਸੇ ਏਜੰਡੇ ਦਾ ਹਿੱਸਾ ਨਹੀਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸੱਤਾ ਸੰਭਾਲਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪ੍ਰੰਤੂ ਸੱਤਾ ਵਿਚ ਆਉਂਦਿਆਂ ਹੀ ਸਰਕਾਰ ਸਾਰੇ ਵਾਅਦੇ ਭੁੱਲ ਗਈ ਹੈ। ਚਾਰ ਸਾਲ ਪਹਿਲਾਂ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਤਾਂ ਕੀਤਾ, ਪਰ ਅੱਜ ਤੱਕ ਉਸ ਨੂੰ ਲਾਗੂ ਨਹੀਂ ਕੀਤਾ ਗਿਆ। ਅਧਿਆਪਕ ਆਗੂ ਕੁਲਦੀਪ ਸ਼ਰਮਾ ਖੁੱਡੀਆਂ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮ ਤੇ ਲੋਕ ਵਿਰੋਧੀ ਨੀਤੀਆਂ ਦਾ ਟਾਕਰਾ ਕਰਨ ਲਈ ਵਿਆਪਕ ਲਾਮਬੰਦੀ ਦੀ ਲੋੜ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੀਨੀਅਰ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਕਿਹਾ ਕਿ ਮੁਲਾਜ਼ਮਾਂ ਵਲੋਂ ਸਰਕਾਰ ਦੇ ਖ਼ਿਲਾਫ਼ ਏਕੇ ਦਾ ਸਬੂਤ ਦਿੰਦਿਆਂ ਸਾਂਝਾ ਸੰਘਰਸ਼ ਲੜਿਆ ਜਾ ਰਿਹਾ ਹੈ, ਜਿਸ ਦੀ ਜਥੇਬੰਦੀ ਵਲੋਂ ਪੂਰਨ ਹਮਾਇਤ ਕੀਤੀ ਜਾਂਦੀ ਹੈ। ਅਧਿਆਪਕ ਆਗੂ ਕੀਮਤ ਕੁਮਾਰ ਮਲੋਟ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਦਾ ਦਾਅਵਾ ਬਿਲਕੁਲ ਖੋਖਲ੍ਹਾ ਹੈ, ਜਦਕਿ ਸਰਕਾਰ ਵਲੋਂ ਠੇਕਾ ਆਧਾਰਿਤ ਭਰਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦੇ ਆਗੂ ਕਾਲਾ ਸਿੰਘ ਖੂੰਨਣ ਖੁਰਦ ਨੇ ਕਿਹਾ ਕਿ ਸਰਕਾਰਾਂ ਦੀਆਂ ਨੀਤੀਆਂ ਕੁੱਲ ਵਰਗਾਂ ਦੇ ਖ਼ਿਲਾਫ਼ ਭੁਗਤਦੀਆਂ ਹਨ, ਜਿਸ ਕਰਕੇ ਇਨ੍ਹਾਂ ਨੀਤੀਆਂ ਨੂੰ ਮੋੜਾ ਦੇਣ ਲਈ ਸਾਂਝੇ ਸੰਘਰਸ਼ ਇਕ ਅਣਸਰਦੀ ਲੋੜ ਹਨ। ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਪ੍ਰਕਾਸ਼ ਚੰਦ ਚੰਨੂ ਨੇ ਕਿਹਾ ਕਿ ਮੁਲਾਜ਼ਮਾਂ ਦਾ ਰੋਹ ਯਕੀਨਨ ਹੀ ਸਰਕਾਰ ਨੂੰ ਝੁਕਣ ਲਈ ਮਜ਼ਬੂਰ ਕਰੇਗਾ। ਇਸ ਮੌਕੇ ਟੀ.ਐੱਸ.ਯੂ. ਦੇ ਆਗੂ ਸਤਪਾਲ ਬਾਦਲ, ਦਿਲਾਵਰ ਸਿੰਘ, ਕਿਸਾਨ ਆਗੂ ਗੁਰਤੇਜ ਸਿੰਘ ਖੁੱਡੀਆਂ, ਮਨੋਹਰ ਸਿੰਘ ਸਿੱਖਵਾਲਾ, ਪੰਜਾਬ ਖੇਤ ਮਜ਼ਦੂਰ ਜਥੇਬੰਦੀ ਦੇ ਕਾਲਾ ਸਿੰਘ ਸਿੰਘੇਵਾਲਾ ਤੋਂ ਇਲਾਵਾ ਗੁਰਵਰਿਆਮ ਸਿੰਘ, ਨਿਸ਼ਾਨ ਸਿੰਘ ਚੰਨੂੰ, ਬਲਦੇਵ ਸਿੰਘ ਹਾਕੂਵਾਲਾ, ਨਰੇਸ਼ ਕੁਮਾਰ ਡੀ.ਪੀ., ਨਿਰਮਲ ਸਿੰਘ ਘੁਮਿਆਰਾ, ਜਸਮੇਲ ਸਿੰਘ, ਵੱਡੀ ਗਿਣਤੀ ਵਿਚ ਔਰਤ ਅਧਿਆਪਕਾਂ, ਵੱਖ ਵੱਖ ਮਹਿਕਮਿਆਂ ਦੇ ਮੁਲਾਜ਼ਮ ਅਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ।
ਪਿਛਲੀ ਖ਼ਬਰ ਦਸਮੇਸ਼ ਗੋਲਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ’ਚ 12 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।